ਜਲੰਧਰ (ਵਰੁਣ)-ਨੀਲਾਮਹਿਲ ਵਿਚ ਬੀਤੀ ਰਾਤ 3 ਚੋਰ ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਟੋਅ ਕਰ ਕੇ ਲੈ ਗਏ। ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਸ ਨੂੰ ਇਸ ਮਾਮਲੇ ਦੀ ਸ਼ਿਕਾਇਤ ਅਤੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੇ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਵਿਕਰਮ ਮੋਂਗਾ ਨਿਵਾਸੀ ਨੀਲਾਮਹਿਲ ਨੇ ਦੱਸਿਆ ਕਿ ਬੁੱਧਵਾਰ ਰਾਤ ਉਨ੍ਹਾਂ ਨੇ ਐਕਟਿਵਾ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਪਰ ਵੀਰਵਾਰ ਸਵੇਰੇ ਜਦੋਂ ਉਨ੍ਹਾਂ ਨੇ ਦੇਖਿਆ ਤਾਂ ਉਨ੍ਹਾਂ ਦੀ ਐਕਟਿਵਾ ਗਾਇਬ ਸੀ।
ਇਹ ਵੀ ਪੜ੍ਹੋ: ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ
ਉਨ੍ਹਾਂ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈਕ ਕੀਤੀ ਤਾਂ ਪਤਾ ਲੱਗਾ ਕਿ ਰਾਤ ਲਗਭਗ 11 ਵਜੇ ਐਕਟਿਵਾ ’ਤੇ ਆਏ 3 ਚੋਰਾਂ ਨੇ ਉਨ੍ਹਾਂ ਦੀ ਐਕਟਿਵਾ ਦਾ ਲਾਕ ਤੋੜਿਆ ਅਤੇ ਉਸ ਨੂੰ ਲੱਤ ਲਾ ਕੇ ਆਪਣੇ ਨਾਲ ਲੈ ਗਏ। ਉੱਧਰ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab: ਕੌਂਸਲਰ ਪਤੀ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ ਵਿਜੀਲੈਂਸ
NEXT STORY