ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਬਿਆਸ ਦਰਿਆ ਨਾਲ ਲੱਗਦੇ ਵੇਟ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਵਾਸਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਟਾਂਡਾ ਵਾਸਤੇ 3 ਟਰੱਕ ਰਾਹਤ ਸਮੱਗਰੀ ਦੇ ਭੇਜੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਇਹ ਰਾਹਤ ਸਮੱਗਰੀ ਹੜ੍ਹ ਨਾਲ ਪ੍ਰਭਾਵਿਤ ਹੋਏ ਪਿੰਡ ਅਬਦੁੱਲਾਪੁਰ , ਫੱਤਾਕੁੱਲਾ, ਗੰਦੋਵਾਲ, ਟਾਹਲੀ, ਰੜ੍ਹਾ ਮੰਡ ਅਤੇ ਸਲੇਮਪੁਰ ਪਿੰਡ ਵਿੱਚ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹੁੰਚ ਕੇ ਲੋੜਵੰਦ ਲੋਕਾਂ ਨੂੰ ਵੰਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿਸ ਜਗ੍ਹਾ 'ਤੇ ਰਾਹਤ ਕੈਂਪ ਬਣਾਏ ਗਏ ਹਨ, ਉੱਥੇ ਇਹ ਸਮਗਰੀ ਪਹੁੰਚਾਈ ਜਾਵੇਗੀ ਅਤੇ ਇਸ ਵਾਸਤੇ ਵਲੰਟੀਅਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ ਅਤੇ ਇਸ ਸਮੁੱਚੇ ਕਾਰਜ ਦੀ ਨਿਗਰਾਨੀ ਉਨ੍ਹਾਂ ਵੱਲੋਂ ਖ਼ੁਦ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਹੋਰ ਦੱਸਿਆ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਤੋਂ ਹੀ ਹੜ੍ਹ ਪੀੜਤ ਲੋਕਾਂ ਨਾਲ ਖੜ੍ਹਾ ਹੈ। ਇਸੇ ਦੌਰਾਨ ਹੀ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਵੱਲੋਂ ਭੇਜੀ ਗਈ ਇਹ ਸਮਗਰੀ ਲੋਕਾਂ ਲਈ ਰਾਹਤ ਦਾ ਕੰਮ ਕਰੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਤਾਬੜ ਤੋੜ ਚੱਲੀਆਂ ਗੋਲ਼ੀਆਂ ਨਾਲ ਦਹਿਲੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ

ਇਸ ਸਮੇਂ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਦੱਸਿਆ ਕਿ ਇਸ ਸਮੱਗਰੀ ਜੇਕਰ ਕਿਸੇ ਸਮਾਜ ਸੇਵੀ ਸੰਸਥਾਵਾਂ ਜੋ ਹੜ੍ਹ ਪੀੜਤਾਂ ਲਈ ਯਤਨਸ਼ੀਲ ਹਨ ਉਹ ਵੀ ਪ੍ਰਾਪਤ ਕਰਕੇ ਲੋੜਵੰਦਾਂ ਤੱਕ ਪਹੁੰਚ ਜਾ ਸਕਦੇ ਹਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਹਾਲਾਤ ਠੀਕ ਹੋਣ ਉਪਰੰਤ ਲੋਕਾਂ ਦੇ ਹੋਏ ਨੁਕਸਾਨ ਦੀ ਪੂਰੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦੀ ਭਰਭਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬਿਆਸ ਦਰਿਆ ਕੋਲ ਪਹੁੰਚ ਸਾਬਕਾ ਮਹਿਲਾ ਪੰਚ ਨੇ ਪਹਿਲਾਂ ਕੀਤੀ ਅਰਦਾਸ, ਫਿਰ ਵੇਖਦੇ ਹੀ ਵੇਖਦੇ ਕਰ 'ਤਾ ਵੱਡਾ ਕਾਂਡ
ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਵੀ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹਨ ਲਈ ਅਪੀਲ ਕੀਤੀ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰਸਟ ਗੁਰਵਿੰਦਰ ਸਿੰਘ ਪਾਬਲਾ, ਐੱਸ. ਡੀ. ਐੱਮ. ਟਾਂਡਾ ਪਰਮਪ੍ਰੀਤ ਸਿੰਘ, ਪ੍ਰਧਾਨ ਕੇਸ਼ਵ ਸਿੰਘ ਸੈਣੀ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਬੀ. ਡੀ. ਪੀ. ਓ. ਨੀਰਜ ਕੁਮਾਰ, ਕੌਂਸਲਰ ਹਰਿਕ੍ਰਿਸ਼ਨ ਸੈਣੀ, ਹਰਪ੍ਰੀਤ ਸਿੰਘ ਢੇਰੀ, ਸਨਮਦੀਪ ਮਿਆਣੀ, ਹਰਮੀਤ ਸਿੰਘ ਬੜੈਚ, ਰਾਜਨ ਸੋਧੀ, ਪ੍ਰੇਮ ਪਡਵਾਲ, ਅਨਿਲ ਗੋਰਾ, ਸੂਬੇਦਾਰ ਰਵੇਲ ਸਿੰਘ, ਗੋਲਡੀ ਬਰਮਾ, ਲੇਖ ਰਾਜ ਅਹੀਆਪੁਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਤਾਬੜ ਤੋੜ ਚੱਲੀਆਂ ਗੋਲ਼ੀਆਂ ਨਾਲ ਦਹਿਲੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ
NEXT STORY