ਜਲੰਧਰ (ਮਹੇਸ਼)–ਪੁਲਸ ਪਾਰਟੀ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਪੁਲਸ ਨੇ ਨਸ਼ਾ ਕਰਨ ਦੇ ਆਦੀ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮੁੱਖ ਮੁਲਜ਼ਮ ਸਮੇਤ 3 ਨੌਜਵਾਨ ਅਜੇ ਇਸ ਮਾਮਲੇ ਵਿਚ ਫ਼ਰਾਰ ਚੱਲ ਰਹੇ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਡੀ. ਐੱਸ. ਪੀ. ਆਦਮਪੁਰ ਸੁਮਿਤ ਸੂਦ ਨੇ ਦੱਸਿਆ ਕਿ ਐੱਸ. ਐੱਚ. ਓ. ਪਤਾਰਾ ਬਲਜੀਤ ਸਿੰਘ ਦੀ ਅਗਵਾਈ ਵਿਚ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਮਨਜੋਤ ਸਿੰਘ ਪੁੱਤਰ ਸਵ. ਕੁਲਵੰਤ ਸਿੰਘ, ਗੁਰਜੀਤ ਸਿੰਘ ਜੀਤਾ ਪੁੱਤਰ ਜੀਵਨ ਲਾਲ ਦੋਵੇਂ ਨਿਵਾਸੀ ਪਿੰਡ ਪਤਾਰਾ (ਜ਼ਿਲ੍ਹਾ ਜਲੰਧਰ) ਅਤੇ ਪਰਗਟ ਸਿੰਘ ਸੋਨੂੰ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਮਕਾਨ ਨੰਬਰ 309 ਨਿਊ ਜੋਗਿੰਦਰ ਨਗਰ, ਰਾਮਾ ਮੰਡੀ (ਜ਼ਿਲ੍ਹਾ ਜਲੰਧਰ) ਵਜੋਂ ਹੋਈ ਹੈ। ਫ਼ਰਾਰ ਮੁਲਜ਼ਮਾਂ ਵਿਚ ਤਿਰਲੋਕ ਲਾਲ ਉਰਫ ਹਰਮਨ ਸੰਧੂ ਪੁੱਤਰ ਤਰਸੇਮ ਲਾਲ, ਗਗਨਦੀਪ ਪੁੱਤਰ ਕੁਲਵੰਤ ਸਿੰਘ ਅਤੇ ਸੰਦੀਪ ਕੁਮਾਰ ਸ਼ੀਪਾ ਪੁੱਤਰ ਮਹਿੰਦਰਪਾਲ ਤਿੰਨੋਂ ਨਿਵਾਸੀ ਪਿੰਡ ਪਤਾਰਾ, ਜ਼ਿਲਾ ਜਲੰਧਰ ਸ਼ਾਮਲ ਹਨ।
ਡੀ. ਐੱਸ. ਪੀ. ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮ ਹਰਮਨ ਸੰਧੂ ਦੇ ਘਰ ਬੈਠ ਕੇ ਨਸ਼ਾ ਕਰ ਰਹੇ ਸਨ। ਇਸ ਸਬੰਧੀ ਸੂਚਨਾ ਮਿਲਣ ’ਤੇ ਥਾਣਾ ਪਤਾਰਾ ਦੀ ਪੁਲਸ ਨੇ ਉਥੇ ਰੇਡ ਕੀਤੀ। ਇਸ ਦੌਰਾਨ ਹਰਮਨ ਅਤੇ ਉਸ ਦੇ ਸਾਥੀਆਂ ਨੇ ਪੁਲਸ ਮੁਲਾਜ਼ਮਾਂ ਬਰਜਿੰਦਰਪਾਲ ਅਤੇ ਜਸਬੀਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਅਤੇ ਖ਼ੁਦ ਛੱਤ ’ਤੇ ਚੜ੍ਹ ਕੇ ਪੁਲਸ ਮੁਲਾਜ਼ਮਾਂ ’ਤੇ ਇੱਟਾਂ-ਪੱਥਰ ਸੁੱਟਦਿਆਂ ਅਤੇ ਉਨ੍ਹਾਂ ਨੂੰ ਗਾਲ੍ਹਾਂ ਕੱਢਦੇ ਹੋਏ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਖ਼ੁਦ ਨੂੰ ਬਾਬਾ ਕਹਾਉਣ ਵਾਲੇ ਦਾ ਕਾਰਾ ਜਾਣ ਹੋਵੋਗੇ ਹੈਰਾਨ, ਅੰਮ੍ਰਿਤਸਰ ਪੁਲਸ ਨੂੰ ਹੈ ਵਾਂਟੇਡ
ਇਸ ਹਮਲੇ ਤੋਂ ਬਾਅਦ ਥਾਣਾ ਪਤਾਰਾ ਦੀ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ 22 ਨੰਬਰ ਐੱਫ਼. ਆਈ. ਆਰ. ਦਰਜ ਕਰਦੇ ਹੋਏ ਕੁਝ ਹੀ ਘੰਟਿਆਂ ਵਿਚ 3 ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕਰ ਲਈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਉਨ੍ਹਾਂ ਕੋਲੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਫ਼ਰਾਰ ਸਾਥੀਆਂ ਤਕ ਪੁਲਸ ਦਾ ਪਹੁੰਚਣਾ ਆਸਾਨ ਹੋ ਸਕੇ। ਜਾਂਚ ਵਿਚ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਹਰਮਨ ਸੰਧੂ ਉਰਫ਼ ਸੋਨੂੰ ਖ਼ਿਲਾਫ਼ ਪਹਿਲਾਂ ਵੀ ਥਾਣਾ ਪਤਾਰਾ ਵਿਚ 2 ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ- ਜਲੰਧਰ 'ਚ ਪੈਸੇਂਜਰ ਟਰੇਨ ਸਾਹਮਣੇ ਟਰੈਕਟਰ ਆਉਣ ਕਾਰਨ ਪਈਆਂ ਭਾਜੜਾਂ, ਫ਼ਿਲਮੀ ਸਟਾਈਲ 'ਚ ਟਲਿਆ ਵੱਡਾ ਹਾਦਸਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ 'ਜਗ ਬਾਣੀ' ਦਾ ਇੰਟਰਵਿਊ ਕੀਤਾ ਟਵੀਟ, ਬਾਜਵਾ ਦੇ ਬਿਆਨ 'ਤੇ ਚੁੱਕੇ ਸਵਾਲ
NEXT STORY