ਜਲੰਧਰ (ਮਹੇਸ਼)–ਜਲੰਧਰ-ਫਗਵਾੜਾ ਰੋਡ ’ਤੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆਉਣ ਨਾਲ ਇਕ ਹੀ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨ ਸੜਕ ’ਤੇ ਡਿੱਗ ਗਏ, ਜਿਸ ਕਾਰਨ 1 ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ 2 ਸਾਥੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਮਜੀਠਾ ਰੋਡ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਹੈ। ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ।
ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲਦੇ ਹੀ ਦਕੋਹਾ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਸੁਖਦੇਵ ਸਿੰਘ ਉੱਪਲ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਮਨੋਜ ਕੁਮਾਰ ਪੁੱਤਰ ਰਮੇਸ਼ ਕੁਮਾਰ ਨਿਵਾਸੀ ਪਿੰਡ ਅਨਤਰਾ ਵਲੀ ਥਾਣਾ ਨੇਰਵਾ, ਜ਼ਿਲਾ ਸ਼ਿਮਲਾ, ਹਿਮਾਚਲ ਪ੍ਰਦੇਸ਼ ਹਾਲ ਵਾਸੀ ਨਜ਼ਦੀਕ ਬੱਸ ਸਟੈਂਡ ਜਲੰਧਰ ਦੇ ਰੂਪ ਵਿਚ ਹੋਈ ਹੈ, ਜਦਕਿ ਜ਼ਖ਼ਮੀਆਂ ਦੀ ਪਛਾਣ ਕਵੀ ਪੁੱਤਰ ਮਹਿੰਦਰਪਾਲ ਨਿਵਾਸੀ ਪਿੰਡ ਨਾਗ ਕਲਾਂ ਥਾਣਾ ਮਜੀਠਾ ਜ਼ਿਲਾ ਅੰਮ੍ਰਿਤਸਰ ਅਤੇ ਲਵਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਨਿਵਾਸੀ ਮਕਾਨ ਨੰਬਰ 1245 ਗਲੀ ਨੰਬਰ 1 ਰਾਜਿੰਦਰ ਨਗਰ ਅਲਫਾ ਵਨ ਦੀ ਬੈਕਸਾਈਡ ਜੀ. ਟੀ. ਰੋਡ ਅੰਮ੍ਰਿਤਸਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕੱਠੀਆਂ 5 ਛੁੱਟੀਆਂ ਦਾ ਐਲਾਨ! ਸਾਰੇ ਸਕੂਲ ਰਹਿਣਗੇ ਬੰਦ
ਤਿੰਨੋਂ ਮੋਟਰਸਾਈਕਲ (ਨੰਬਰ ਪੀ ਬੀ 08 ਈ ਐੱਫ-8261) ’ਤੇ ਸਵਾਰ ਹੋ ਕੇ ਜਲੰਧਰ ਤੋਂ ਹਵੇਲੀ ਰੈਸਟੋਰੈਂਟ ਵਿਚ ਖਾਣਾ ਖਾਣ ਲਈ ਜਾ ਰਹੇ ਸਨ ਕਿ ਸੈਫਰਨ ਟਾਵਰ ਨੇੜੇ ਪਹੁੰਚੇ ਤਾਂ ਪਿੱਛਿਓਂ ਆਏ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ ਅਤੇ ਉਹ ਸਮੇਤ ਮੋਟਰਸਾਈਕਲ ਸੜਕ ’ਤੇ ਡਿੱਗ ਗਏ। ਇਸ ਦੌਰਾਨ ਮਨੋਜ ਦੇ ਸਿਰ ’ਤੇ ਜ਼ਿਆਦਾ ਸੱਟ ਲੱਗਣ ਕਾਰਨ ਉਸ ਨੇ ਹਾਦਸੇ ਵਾਲੀ ਥਾਂ ’ਤੇ ਹੀ ਦਮ ਤੋੜ ਦਿੱਤਾ ਅਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਐੱਸ. ਆਈ. ਸੁਖਦੇਵ ਸਿੰਘ ਉੱਪਲ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਮਨੋਜ ਕੁਮਾਰ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ ਅਤੇ ਤਿੰਨੋਂ ਜ਼ਖ਼ਮੀ ਨੌਜਵਾਨ ਹਸਪਤਾਲ ਵਿਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਟਰੱਕ ਚਾਲਕ ਦੀ ਪੁਲਸ ਭਾਲ ਕਰ ਰਹੀ ਹੈ। ਉਸ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਧਾਰਾ 281, 106 (1) ਅਤੇ 125 (ਬੀ) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: 29 ਨਵੰਬਰ ਤੱਕ ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹਿਣਗੇ ਸ਼ਰਾਬ ਦੇ ਸਾਰੇ ਠੇਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਧਰਮ ਨਿਰਪੱਖਤਾ ਦੀ ਵਿਲੱਖਣ ਉਦਾਹਰਣ ਕੀਤੀ ਪੇਸ਼
NEXT STORY