ਜਲੰਧਰ (ਗੁਲਸ਼ਨ) : ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਮਨੋਰੰਜਨ ਕਾਲੀਆ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਚੋਣਾਂ ਤੋਂ ਪਹਿਲਾਂ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ’ਚ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਸਾਰੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਪਰ ਹੁਣ ਕਿਹਾ ਜਾ ਰਿਹਾ ਹੈ ਕਿ 300 ਯੂਨਿਟ ਤੋਂ ਵੱਧ ਖਪਤ ਕਰਨ ਵਾਲੇ ਖਪਤਕਾਰਾਂ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ।
ਇਹ ਵੀ ਪੜ੍ਹੋ : 'ਨੀ ਮੈਂ ਸੱਸ ਕੁੱਟਣੀ' ਫ਼ਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ
ਕਾਲੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ 29 ਜੂਨ 2021 ਨੂੰ ਯੂ. ਟੀ. ਗੈਸਟ ਹਾਊਸ ਚੰਡੀਗੜ੍ਹ ਵਿਖੇ ‘ਆਪ’ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ’ਚ ਸਪੱਸ਼ਟ ਕੀਤਾ ਸੀ ਕਿ ਪੰਜਾਬ ਦੇ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਭਗਵੰਤ ਮਾਨ ਤੇ ਸਹਿ-ਇੰਚਾਰਜ ਰਾਘਵ ਚੱਢਾ ਵੀ ਮੌਜੂਦ ਸਨ। ਸਾਬਕਾ ਮੰਤਰੀ ਨੇ ਕਿਹਾ ਕਿ ਹੁਣ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ, ਜਦਕਿ ਉਨ੍ਹਾਂ ਕਿਹਾ ਸੀ ਕਿ ਇਹ ਵਾਅਦਾ ਨਹੀਂ, ਕੇਜਰੀਵਾਲ ਦੀ ਗਾਰੰਟੀ ਹੈ। ਉਨ੍ਹਾਂ ਕਿਹਾ ਕਿ ਉਕਤ ਪ੍ਰੈੱਸ ਕਾਨਫਰੰਸ ’ਚ ਉਨ੍ਹਾਂ ਪੰਜਾਬ ’ਚ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਗੱਲ ਕਹੀ ਸੀ ਪਰ ਹੁਣ ਗਰਮੀਆਂ ਸ਼ੁਰੂ ਹੁੰਦੇ ਹੀ ਪੰਜਾਬ ’ਚ ਅਣਐਲਾਨੇ ਬਿਜਲੀ ਕੱਟ ਲੱਗਣੇ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਫੈਨ ਇਸ ਬੱਚੇ ਨੇ ਪਾਈਆਂ ਭਾਜੜਾਂ, ਬੱਸ ਕੰਡਕਟਰ ਦੀ ਬਦੌਲਤ ਪਹੁੰਚਿਆ ਘਰ, ਜਾਣੋ ਪੂਰਾ ਮਾਮਲਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਅੱਗ ਲੱਗਣ ਕਾਰਨ ਕਣਕ ਦੇ 10 ਤੇ ਨਾੜ ਦੇ 8 ਖੇਤ ਸੜ ਕੇ ਸੁਆਹ
NEXT STORY