ਜਲੰਧਰ (ਮਹੇਸ਼) : ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਪਰਸਰਾਮਪੁਰ 'ਚ 35 ਸਾਲਾ ਵਿਅਕਤੀ ਵੱਲੋਂ ਫਾਹਾ ਲਾਏ ਜਾਣ ਦੀ ਸੂਚਨਾ ਮਿਲੀ ਹੈ, ਜਿਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੇਰ ਰਾਤ ਤੱਕ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਪਤਾਰਾ ਦੇ ਏ. ਐੱਸ. ਆਈ. ਨਿਰਮਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੂੰ ਆਈ. ਸੀ. ਯੂ. ਵਿਚ ਰੱਖਿਆ ਗਿਆ ਹੈ।
ਜਾਂਚ ਅਧਿਕਾਰੀ ਨੇ ਫਾਹਾ ਲਾਉਣ ਵਾਲੇ ਵਿਅਕਤੀ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਉਨ੍ਹਾਂ ਦੀ ਡਾਇਰੀ ਥਾਣੇ ਵਿਚ ਪਈ ਹੈ, ਜਿਸ ਕਾਰਨ ਉਨ੍ਹਾਂ ਨੂੰ ਉਕਤ ਵਿਅਕਤੀ ਦਾ ਨਾਂ ਵੀ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਥਾਣੇ ਦੇ ਮੁਨਸ਼ੀ ਨਾਲ ਗੱਲ ਕਰ ਲਓ, ਇਸ ਤੋਂ ਬਾਅਦ ਉਨ੍ਹਾਂ ਨੇ ਫੋਨ ਕੱਟ ਦਿੱਤਾ।
ਇਹ ਵੀ ਪੜ੍ਹੋ : ਅਹਿਮ ਖ਼ਬਰ: US ਅੰਬੈਸੀ 'ਚ ਸਾਰੇ ਵਰਗਾਂ ਲਈ ਵੀਜ਼ਾ ਅਪੁਆਇੰਟਮੈਂਟ ਖੁੱਲ੍ਹੀਆਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਫਗਵਾੜਾ ਪੁਲਸ ਨੇ ਅੱਧਾ ਕਿਲੋ ਅਫ਼ੀਮ ਸਮੇਤ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
NEXT STORY