ਕਪੂਰਥਲਾ (ਮਹਾਜਨ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 14 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 14 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਸ਼ਾਮ 5:30 ਵਜੇ ਰਾਗੀ/ਢਾਡੀ ਜਥੇ ਵੱਲੋਂ ਗੁਰੂ ਜਸ ਦਾ ਗਾਇਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਲਾਗੂ ਕੀਤਾ ਨਵਾਂ ਸਿਸਟਮ, ਹੁਣ ਬਿਜਲੀ ਬਿੱਲ...
ਉਨ੍ਹਾਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਾਮ 5 ਵਜੇ ਲਾਈਟ ਐਂਡ ਸਾਊਂਡ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖ਼ਲਾ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਵਿਵਾਦਤ ਬਿਆਨ ਮਗਰੋਂ ਸਿਆਸਤ 'ਚ ਵੱਡੀ ਹਲਚਲ! ਇਸ ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ
ਪੰਚਾਲ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ ਵਿਚ ਸੰਗਤ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸਟੇਡੀਅਮ ਵਿਚ ਸੁਖਾਲੇ ਦਾਖਲੇ ਤੋਂ ਇਲਾਵਾ ਬੈਠਣ ਦੇ ਪੁਖ਼ਤਾ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਸੰਗਤ ਨੂੰ ਕਿਸੇ ਅਸੁਵਿਧਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਵਿਸ਼ਾਲ ਵਟਸ, ਸਿਵਲ ਸਰਜਨ ਡਾ. ਸੰਜੀਵ ਭਗਤ , ਡੀ . ਪੀ. ਆਰ. ਓ. ਸੁਬੇਗ ਸਿੰਘ ਧੰਜੂ, ਐਕਸੀਅਨ ਵਿਸ਼ਾਲ ਜੰਗਰਾਲ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Gold Jewellery ਖ਼ਰੀਦਣ ਵਾਲਿਆਂ ਨੂੰ ਵੱਡਾ ਝਟਕਾ, ਜਾਣੋ 24K-22K ਸੋਨੇ ਦੀ ਕੀਮਤ
NEXT STORY