ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਜ਼ਿਲ੍ਹੇ ਦਾ ਪੁਲਸ ਪ੍ਰਸ਼ਾਸਨ ਇਸ ਵਾਰ ਚਾਈਨਾ ਡੋਰ ਨੂੰ ਰੋਕਣ ਲਈ ਬਾਜ਼ ਅੱਖ ਰੱਖ ਰਿਹਾ ਹੈ। ਇਸ ਲੜੀ ਤਹਿਤ ਸਿਟੀ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ 360 ਗੱਟੂ ਚਾਈਨਾ ਡੋਰ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜਪਾਲ ਸਿੰਘ ਗਿੱਲ ਡੀ. ਐੱਸ. ਪੀ. ਦੀ ਅਗਵਾਈ ਹੇਠ ਸਿਟੀ ਥਾਣੇ ਦੇ ਇੰਸਪੈਕਟਰ ਪਵਨ ਕੁਮਾਰ ਵੱਲੋਂ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ
ਇਨ੍ਹਾਂ ਟੀਮਾਂ ਵੱਲੋਂ ਸ਼ਹਿਰ ’ਚ ਗੁਪਤਚਰ ਢੰਗ ਨਾਲ ਰੇਡ ਕੀਤੀ ਗਈ ਏ. ਐੱਸ. ਆਈ. ਸੁਭਾਸ਼ ਚੰਦਰ ਸਮੇਤ ਪੁਲਸ ਪਾਰਟੀ ਨੂੰ ਇਸ ਦੌਰਾਨ ਭਾਰੀ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਵੱਲੋਂ ਚਾਈਨਾ ਡੋਰ ਵੇਚਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਰੰਜੇ ਕੁਮਾਰ ਪੁੱਤਰ ਨਾਗੇਸ਼ਵਰ ਵਾਸੀ ਖੁਸ਼ਹਾਲ ਨਗਰ ਰੂਪਨਗਰ ਦੇ ਮੁਕੱਦਮਾ ਸਿਟੀ ਪੁਲਸ ਥਾਣੇ ’ਚ ਦਰਜ ਕੀਤਾ ਗਿਆ, ਜਿਸ ਤੋਂ 360 ਗੱਟੂ ਚਾਈਨਾ ਡੋਰ ਬਰਾਮਦ ਕੀਤੀ ਗਈ। ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਦੋਸ਼ੀ ਤੋਂ ਡੂੰਘਾਈ ਨਾਲ ਪੁੱਛਗਿੱਛ ਤੋਂ ਰਾਜਨ ਵਾਸੀ ਚਾਰ ਹੱਟੀਆਂ ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਨੂੰ ਨਾਮਜ਼ਦ ਕੀਤਾ ਗਿਆ। ਐੱਸ.ਐੱਚ.ਓ. ਨੇ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਮਿਲੀ ਸਰਕਾਰੀ ਨੌਕਰੀ, ਜਾਣੋ ਪੂਰੀ ਸੂਚੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਪੁਰਬ ਲਈ ਜੀਪ 'ਤੇ ਚੱਲਾ ਸੀ ਫੁੱਲ ਲਵਾਉਣ, ਮੁੰਡੇ ਨਾਲ ਰਾਹ 'ਚ ਵਾਪਰ ਗਿਆ ਦਰਦਨਾਕ ਹਾਦਸਾ
NEXT STORY