ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਖਾਲਸਾ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਵਸ ਨੂੰ ਲੈ ਕੇ ਗੁਰਦੁਆਰਾ ਹੈੱਡ ਦਰਬਾਰ ਕੋਟ ਪ੍ਰਾਣ ਰੂਪਨਗਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ-ਕੇ-ਮਹਿਲ ਭੋਰਾ ਸਾਹਿਬ ਵਿਖੇ ਵੱਖ-ਵੱਖ ਪਕਵਾਨਾਂ ਦਾ ਸਲਾਨਾ ਲੰਗਰ ਲਗਾਇਆ ਗਿਆ। ਜਿਸ ਦੀ ਅਰੰਭਤਾ ਦੀ ਅਰਦਾਸ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵੱਲੋਂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਨੂੰ ਲੈ ਕੇ ਗੁਰਦੁਆਰਾ ਹੈੱਡ ਦਰਬਾਰ ਵੱਲੋਂ ਸੰਗਤ ਦੇ ਸਹਿਯੋਗ ਨਾਲ ਇਸ ਪਾਵਨ ਧਰਤੀ 'ਤੇ 2014 ਵਿੱਚ ਕਾਰ ਸੇਵਾ ਸ਼ੁਰੂ ਕੀਤੀ ਸੀ ਅਤੇ 2015 ਵਿੱਚ ਸਲਾਨਾ ਲੰਗਰ ਲਗਾਉਣ ਦਾ ਕਾਰਜ ਸ਼ੁਰੂ ਕੀਤਾ ਸੀ, ਜੋ ਹੁਣ ਲਗਾਤਾਰ ਚੱਲ ਰਿਹਾ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

ਦਸਣਯੋਗ ਹੈ ਕਿ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਦੀ ਕਾਰਸੇਵਾ ਅਤੇ ਸੁੰਦਰੀਕਰਨ ਦਾ ਕੰਮ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਦੀ ਅਗਵਾਈ ਹੇਠ ਮੁਕੰਮਲ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਉਹ ਪਵਿੱਤਰ ਸਥਾਨ ਹੈ, ਜਿਸ ਦੀ ਨੀਂਹ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 1665 ਵਿੱਚ ਰੱਖੀ ਸੀ। ਇਸੇ ਥਾਂ 'ਤੇ ਕਸ਼ਮੀਰੀ ਪੰਡਿਤ ਗੁਰੂ ਜੀ ਕੋਲ ਆਪਣੀ ਰੱਖਿਆ ਦੀ ਪੁਕਾਰ ਲੈ ਕੇ ਆਏ ਸਨ। ਇਸ ਤੋਂ ਬਿਨ੍ਹਾਂ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਆਪਣੇ ਜੀਵਨ ਦਾ ਲੰਬਾ ਸਮਾਂ ਇਸ ਥਾਂ 'ਤੇ ਗੁਜਾਰਿਆ ਸੀ ਅਤੇ ਤਿੰਨ ਸਾਹਿਬਜ਼ਾਦਿਆਂ ਦੀ ਜਨਮ ਭੂਮੀ ਵੀ ਇਹ ਪਵਿੱਤਰ ਥਾਂ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਇਸ ਪਵਿੱਤਰ ਥਾਂ ਦੇ ਦਰਸ਼ਨਾਂ ਲਈ ਹੁੰਮ-ਹੁਮਾ ਕੇ ਆਓ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰੋ।
ਇਹ ਵੀ ਪੜ੍ਹੋ: ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ, ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਦਵਿੰਦਰ ਸਿੰਘ ਬਾਲਾ, ਭਾਈ ਜ਼ਸਵੀਰ ਸਿੰਘ ਰਾਗੀਬਾਗ, ਨਿਰੰਜਨ ਸਿੰਘ, ਹਰਜਿੰਦਰ ਸਿੰਘ, ਤਰਲੋਚਨ ਸਿੰਘ, ਸਾਬਕਾ ਮੈਨੇਜਰ ਹਰਜੀਤ ਸਿੰਘ, ਨਰਿੰਦਰ ਸਿੰਘ, ਗੁਰਿੰਦਰ ਸਿੰਘ, ਬਲਵੰਤ ਸਿੰਘ, ਉਧਮ ਸਿੰਘ, ਅਜਮੇਰ ਸਿੰਘ, ਦਿਲਬਾਗ ਸਿੰਘ, ਪ੍ਰਭਜੋਤ ਸਿੰਘ, ਪਰਮਿੰਦਰ ਸਿੰਘ, ਅਰਸ਼ਦੀਪ ਸਿੰਘ, ਹੈਪੀ ਸਿੰਘ, ਰੇਸ਼ਮ ਸਿੰਘ, ਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
NEXT STORY