ਗੜ੍ਹਦੀਵਾਲਾ (ਮੁਨਿੰਦਰ)- ਅਣਪਛਾਤੇ ਚੋਰਾਂ ਨੇ ਦੋ ਕਿਸਾਨਾਂ ਦੇ ਖੇਤਾਂ ਨੂੰ ਨਿਸ਼ਾਨਾ ਬਣਾਉਂਦੇ ਸਫ਼ੈਦੇ ਦੇ ਕਰੀਬ 38 ਦਰੱਖ਼ਤ ਵੱਢ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਰਮਨਦੀਪ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਪਿੰਡ ਡੱਫਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦਾ ਖੇਤ ਦਸੂਹਾ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਬੰਦ ਪਏ ਮਾਨਗੜ੍ਹ ਟੋਲ ਪਲਾਜ਼ਾ ਨੇੜੇ ਸਥਿਤ ਹੈ ਅਤੇ ਉਹ ਰੋਜ਼ਾਨਾ ਆਪਣੇ ਖੇਤਾਂ ਵਿਚ ਸਫ਼ੈਦੇ ਦੇ ਦਰੱਖਤਾਂ ਦੀ ਦੇਖਭਾਲ ਲਈ ਜਾਂਦੇ ਹਨ। ਅੱਜ ਸਵੇਰੇ ਜਦੋਂ ਉਹ ਖੇਤ ਵਿਚ ਗੇੜਾ ਮਾਰਨ ਗਏ ਤਾਂ ਉੱਥੇ ਸਫ਼ੈਦੇ ਦੇ ਦਰੱਖਤ ਵੱਢੇ ਹੋਏ ਦੇਖ ਕੇ ਹੈਰਾਨ ਰਹਿ ਗਏ। ਗਿਣਤੀ ਕਰਨ ’ਤੇ ਪਤਾ ਲੱਗਾ ਕਿ ਚੋਰ ਉਨ੍ਹਾਂ ਦੇ ਖੇਤ ’ਚੋਂ ਕਰੀਬ 24 ਦਰੱਖਤ ਵੱਢ ਕੇ ਲੈ ਗਏ ਹਨ, ਜਿਸ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਖਾਲਸਾਈ ਜਾਹੋ-ਜਲਾਲ ਨਾਲ ਸੁਲਤਾਨਪੁਰ ਲੋਧੀ ਦੀ ਧਰਤੀ ’ਤੇ ਸਜਿਆ ਨਿਹੰਗ ਸਿੰਘਾਂ ਦਾ ਵਿਸ਼ਾਲ ਮਹੱਲਾ
ਇੰਨਾ ਹੀ ਨਹੀਂ ਚੋਰਾਂ ਨੇ ਪਿੰਡ ਡੱਫਰ ਦੇ ਹੀ ਇਕ ਹੋਰ ਕਿਸਾਨ ਲਖਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਦੇ ਖੇਤ ’ਚੋਂ ਵੀ ਸਫ਼ੈਦੇ ਦੇ 14 ਦਰੱਖਤ ਵੱਢ ਕੇ ਚੋਰੀ ਕਰ ਲਏ। ਪੀੜਤ ਕਿਸਾਨਾਂ ਨੇ ਦੱਸਿਆ ਕਿ ਚੋਰਾਂ ਵੱਲੋਂ ਪਹਿਲਾਂ ਵੀ ਇਲਾਕੇ ਦੇ ਖੇਤਾਂ ’ਚੋਂ ਦਰੱਖਤ ਚੋਰੀ ਕੀਤੇ ਜਾ ਚੁੱਕੇ ਹਨ, ਜਿਸ ਸਬੰਧੀ ਪੁਲਸ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਸਨ, ਪਰ ਇਸ ਦੇ ਬਾਵਜੂਦ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਵਾਰਦਾਤਾਂ ਕਾਰਨ ਜਿੱਥੇ ਉਨ੍ਹਾਂ ਦਾ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਉਨ੍ਹਾਂ ਦੀਆਂ ਰਾਤਾਂ ਦੀ ਨੀਂਦ ਵੀ ਹਰਾਮ ਹੋ ਗਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰ ਗਿਰੋਹ ਨੂੰ ਜਲਦ ਕਾਬੂ ਕੀਤਾ ਜਾਵੇ ਤਾਂ ਜੋ ਕਿਸਾਨ ਸੁੱਖ ਦਾ ਸਾਹ ਲੈ ਸਕਣ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਕਾਰੋਬਾਰੀ ਲੱਕੀ ਠਾਕੁਰ ਦੇ ਕਤਲ ਮਾਮਲੇ 3 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 26, 27 ਤੇ 28 ਨਵੰਬਰ ਨੂੰ ਮੌਸਮ ਵਿਭਾਗ ਦਾ ਅਲਰਟ, ਹੋ ਗਈ ਵੱਡੀ ਭਵਿੱਖਬਾਣੀ
NEXT STORY