ਕਪੂਰਥਲਾ (ਮਹਾਜਨ/ਭੂਸ਼ਣ)-ਥਾਣਾ ਸਿਟੀ ਕੋਤਵਾਲੀ ਸਦਰ ਅਤੇ ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਤਿੰਨ ਵੱਖ-ਵੱਖ ਥਾਵਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ 3 ਮੁਲਜ਼ਮਾਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. (ਡੀ.) ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਪੁਲਸ ਟੀਮ ਨਾਲ ਮਿਲ ਕੇ ਪਿੰਡ ਲੱਖਣ ਕਲਾਂ ਨੇੜੇ ਨਾਕਾਬੰਦੀ ਕੀਤੀ ਸੀ, ਜਿਸ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ’ਤੇ ਪੁਲਸ ਟੀਮ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਫੜ ਲਿਆ।
ਇਹ ਵੀ ਪੜ੍ਹੋ : ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ ਅਜਿਹੀਆਂ ਤਸਵੀਰਾਂ, ਕਿ...
ਜਦੋਂ ਮੁਲਜ਼ਮ ਤੋਂ ਉਸਦਾ ਨਾਮ ਅਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਕਰਮਬੀਰ ਸਿੰਘ ਪੁੱਤਰ ਇੰਸਪੈਕਟਰ ਸਿੰਘ ਵਾਸੀ ਲਖਨ ਖੋਲੇ, ਥਾਣਾ ਸੁਭਾਨਪੁਰ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 90 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਵੇਚਣ ਦੇ ਕਾਰੋਬਾਰ ਵਿੱਚ ਸ਼ਾਮਲ ਹੈ। ਜਿਸ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਮੁਲਜਮ ਕੁਝ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ। ਮੁਲਜ਼ਮ ਕਰਮਜੀਤ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਦੂਜੇ ਪਾਸੇ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਮਹਿਲਾ ਪੁਲਸ ਦੀ ਮਦਦ ਨਾਲ ਨਵੀਂ ਦਾਣਾ ਮੰਡੀ ਦੇ ਪਿੱਛੇ ਨਾਕਾਬੰਦੀ ਕੀਤੀ ਹੋਈ ਸੀ। ਇਸ ਘਟਨਾ ਦੌਰਾਨ ਜਦੋਂ ਮਹਿਲਾ ਪੁਲਸ ਵੱਲੋਂ ਇੱਕ ਸ਼ੱਕੀ ਔਰਤ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਅਤੇ 2.98 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ, ਮਹਿਲਾ ਮੁਲਜਮ ਨੇ ਆਪਣਾ ਨਾਮ ਰਾਜ ਕੌਰ ਉਰਫ ਰਾਣੀ ਪਤਨੀ ਮਹਿਲ ਸਿੰਘ ਵਾਸੀ ਧੱਕਾ ਕਲੋਨੀ, ਮੁਹੱਲਾ ਉੱਚਾ ਧੋੜਾ ਕਪੂਰਥਲਾ ਦੱਸਿਆ। ਮਹਿਲਾ ਮੁਲਜਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉੱਥੇ ਹੀ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਿਸ ਨੇ ਪਿੰਡ ਭਵਾਨੀਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਫੜ ਲਿਆ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਟਿੰਕੂ ਕਤਲ ਕਾਂਡ 'ਚ ਗ੍ਰਿਫ਼ਤਾਰ ਗੈਂਗਸਟਰਾਂ ਨੇ ਕੀਤਾ ਹੁਣ ਤੱਕ ਦਾ ਵੱਡਾ ਖ਼ੁਲਾਸਾ
ਪੁੱਛਗਿੱਛ ਦੌਰਾਨ ਉਸਨੇ ਆਪਣਾ ਨਾਮ ਗੁਰਵਿੰਦਰ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਲੋਧੀਪੁਰ ਥਾਣਾ ਕੋਤਵਾਲੀ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 76 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਦਕਿ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਨਕੋਦਰ ਰੋਡ ’ਤੇ ਨਾਕਾਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 60 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਅਜਮੇਰ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਸ਼ਾਂਦਾ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਦੱਸਿਆ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਫਿਰ ਬਦਲੇਗਾ ਪੰਜਾਬ ਦਾ ਮੌਸਮ, ਜਾਰੀ ਹੋ ਗਿਆ Alert, ਇਸ ਦਿਨ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
MLA ਜਸਵੀਰ ਰਾਜਾ ਨੇ ਸਰਕਾਰੀ ਹਸਪਤਾਲ ਟਾਂਡਾ 'ਚ ਕੀਤਾ ਅਚਨਚੇਤ ਦੌਰਾ
NEXT STORY