ਜਲੰਧਰ (ਮਹੇਸ਼)- ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਜਲੰਧਰ ਰੇਂਜ ਦੀ ਟੀਮ ਨੇ 1 ਕਿੱਲੋ 770 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ 4 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਐੱਸ. ਟੀ. ਐੱਫ਼. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਫੜੇ ਗਏ ਨਸ਼ਾ ਸਮੱਗਲਰਾਂ ਦੀ ਪਛਾਣ ਜਗਰੂਪ ਸਿੰਘ ਪੁੱਤਰ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰਣ ਪੁੱਤਰ ਲਖਵਿੰਦਰ ਸਿੰਘ ਦੋਵੇਂ ਵਾਸੀ ਪਿੰਡ ਮੁਰਾਦਪੁਰ ਰਾਮਪੁਰਾ ਥਾਣਾ ਕੰਬੋਹ ਅੰਮ੍ਰਿਤਸਰ, ਸਾਗਰ ਪੁੱਤਰ ਜਸਪਾਲ ਸਿੰਘ ਵਾਸੀ ਗਲੀ ਨੰ. 3 ਨੇੜੇ ਸੁੱਖੇ ਦੀ ਆਟਾ ਮਿੱਲ, ਛੋਟਾ ਮੀਰਕੋਟ ਅੰਮ੍ਰਿਤਸਰ ਤੇ ਪਲਵਿੰਦਰ ਸਿੰਘ ਭਿੰਦਾ ਪੁੱਤਰ ਬਲਬੀਰ ਸਿੰਘ ਵਾਸੀ ਗੌਂਸੂਵਾਲ ਪੁਰਾਣਾ (ਟਿੱਬਾ) ਥਾਣਾ ਮਹਿਤਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ-MP ਅੰਮ੍ਰਿਤਪਾਲ ਦੇ ਪਿਤਾ ਦਾ ਵੱਡਾ ਬਿਆਨ, ਰੱਖੜ ਪੁੰਨਿਆ 'ਤੇ ਪੰਥਕ ਧਿਰਾਂ ਵੱਲੋਂ ਹੋਵੇਗੀ ਵਿਸ਼ਾਲ ਪੰਥਕ ਕਾਨਫ਼ਰੰਸ
ਐੱਸ. ਆਈ. ਸੰਜੀਵ ਕੁਮਾਰ ਵੱਲੋਂ ਫੜੇ ਗਏ ਜਗਰੂਪ, ਗੁਰਪ੍ਰੀਤ ਅਤੇ ਸਾਗਰ ਨੂੰ ਕੋਲੋਂ 270 ਗ੍ਰਾਮ ਹੈਰੋਇਨ ਅਤੇ ਏ. ਐੱਸ. ਆਈ. ਪਰਮਿੰਦਰ ਸਿੰਘ ਵੱਲੋਂ ਕਾਬੂ ਕੀਤੇ ਪਲਵਿੰਦਰ ਸਿੰਘ ਭਿੰਦਾ ਕੋਲੋਂ 1 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਚਾਰਾਂ ਖ਼ਿਲਾਫ਼ ਮੋਹਾਲੀ ਥਾਣੇ ’ਚ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਏ. ਆਈ. ਜੀ. ਸਰੋਆ ਨੇ ਦੱਸਿਆ ਕਿ ਸਾਗਰ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ 12ਵੀਂ ਜਮਾਤ ਤੱਕ ਪੜ੍ਹੇ ਹਨ। ਉਨ੍ਹਾਂ ਕਿਹਾ ਕਿ ਜਗਰੂਪ ਹਸਪਤਾਲ ’ਚ ਸਹਾਇਕ ਵਜੋਂ ਕੰਮ ਕਰਦਾ ਸੀ। ਫਿਰ ਉਸ ਨੇ ਆਪਣੇ ਸਾਥੀ ਗੁਰਪ੍ਰੀਤ ਨਾਲ ਮਿਲ ਕੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਗੁਰਪ੍ਰੀਤ ਸਿੰਘ ਉਰਫ਼ ਕਰਣ ਨੇ ਆਪਣੀ ਮਜ਼ਦੂਰੀ ਛੱਡ ਕੇ ਸਾਗਰ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ ਤਾਂ ਜੋ ਉਹ ਇਸ ਕੰਮ ’ਚ ਆਸਾਨੀ ਨਾਲ ਪੈਸੇ ਕਮਾ ਸਕੇ। ਸਾਗਰ ਡੀ. ਜੇ ਦਾ ਕੰਮ ਛੱਡ ਕੇ ਨਸ਼ਾ ਸਮੱਗਲਰ ਬਣ ਗਿਆ।
ਇਹ ਵੀ ਪੜ੍ਹੋ- ਟ੍ਰੈਫਿਕ ਨਾਲ ਨਜਿੱਠਣ ਲਈ ਨਵੀਂ ਪਹਿਲ, ਹੁਣ ਮਾਲ, ਦਫ਼ਤਰ ਤੇ ਅਦਾਰੇ ਖੋਲ੍ਹਣ ਲਈ ਪੁਲਸ ਤੋਂ ਲੈਣੀ ਪਵੇਗੀ NOC
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
MP ਅੰਮ੍ਰਿਤਪਾਲ ਦੇ ਪਿਤਾ ਦਾ ਵੱਡਾ ਬਿਆਨ, ਰੱਖੜ ਪੁੰਨਿਆ 'ਤੇ ਪੰਥਕ ਧਿਰਾਂ ਵੱਲੋਂ ਹੋਵੇਗੀ ਵਿਸ਼ਾਲ ਪੰਥਕ ਕਾਨਫ਼ਰੰਸ
NEXT STORY