helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 03, 2025
ਵੱਡੀ ਖ਼ੁਸ਼ਖ਼ਬਰੀ! ਇਸ ਸੂਬੇ 'ਚ ਸਸਤਾ ਹੋ ਗਿਆ...
ਪੰਜਾਬ ਵਿਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਕੂਲ,...
'ਬਾਬੇ ਦਾ ਬਹੁਤ ਪ੍ਰਭਾਵ ਹੈ...ਤੁਹਾਡਾ ਵੀ ਕਰੇਗਾ...
ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਜਾਅਲੀ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਵੈੱਬ ਡੈਸਕ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਵੱਲੋਂ ਅੱਜ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਪਾਰਟੀ ਵੱਲੋਂ ਜਾਰੀ ਲਿਸਟ ਅਨੁਸਾਰ 4 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਗਈਆਂ ਹਨ। ਉਨ੍ਹਾਂ ਦੀ ਥਾਂ ਇਸ ਵਾਰ ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਪਾਰਟੀ ਨੇ ਆਪਣੇ ਮੌਜੂਦਾ ਵਿਧਾਇਕਾਂ ਦੀ ਜਗ੍ਹਾ ਨਵੇਂ ਚਿਹਰਿਆਂ ’ਤੇ ਦਾਅ ਖੇਡਣਾ ਬਿਹਤਰ ਸਮਝਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਜੇਲ੍ਹ ’ਚ ਬੰਦ ਸੁਖਪਾਲ ਸਿੰਘ ਖਹਿਰਾ ਨੂੰ ਭੁਲੱਥ ਤੋਂ ਟਿਕਟ ਦਿੱਤੀ ਹੈ।
ਇਹ ਵੀ ਪੜ੍ਹੋ : ਨਹੀਂ ਮਿਲੀ ਰਾਣਾ ਗੁਰਜੀਤ ਦੇ ਪੁੱਤਰ ਨੂੰ ਟਿਕਟ, ਸੁਲਤਾਨਪੁਰ ਲੋਧੀ ਤੋਂ ਨਵਤੇਜ ਚੀਮਾ ਲੜਨਗੇ ਚੋਣ
ਕਾਂਗਰਸ ਪਾਰਟੀ ਨੇ ਮੋਗਾ ਤੋਂ 2017 ’ਚ ਜੇਤੂ ਰਹੇ ਵਿਧਾਇਕ ਹਰਜੋਤ ਕਮਲ ਦੀ ਥਾਂ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਇਸ ਤੋਂ ਖਫ਼ਾ ਹੋ ਕੇ ਕਾਂਗਰਸੀ ਵਿਧਾਇਕ ਹਰਜੋਤ ਕਮਲ ਅਸਤੀਫ਼ਾ ਦੇ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ ਹਨ। ਇਸੇ ਤਰ੍ਹਾਂ ਮਲੋਟ ਤੋਂ ਮੌਜੂਦਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ’ਚ ਡਿਪਟੀ ਸਪੀਕਰ ਰਹੇ ਅਜਾਇਬ ਸਿੰਘ ਭੱਟੀ ਦੀ ਥਾਂ ’ਤੇ ਆਮ ਆਦਮੀ ਪਾਰਟੀ ’ਚੋਂ ਕਾਂਗਰਸ ’ਚ ਸ਼ਾਮਲ ਹੋਏ ਰੂਪਿੰਦਰ ਕੌਰ ਰੂਬੀ ਨੂੰ ਟਿਕਟ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰੂਪਿੰਦਰ ਕੌਰ ਨੇ 2017 ’ਚ ‘ਆਪ’ ਦੀ ਟਿਕਟ ’ਤੇ ਬਠਿੰਡਾ ਦਿਹਾਤੀ ਤੋਂ ਚੋਣ ਜਿੱਤੀ ਸੀ ਤੇ ਵਿਧਾਇਕ ਬਣੇ ਸਨ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੇ ਮੱਦੇਨਜ਼ਰ GNDU ਨੇ ਲਿਆ ਫ਼ੈਸਲਾ, ਆਨਲਾਈਨ ਹੋਣਗੀਆਂ ਸਾਰੀਆਂ ਪ੍ਰੀਖਿਆਵਾਂ
ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਸੀਟ ’ਤੇ ਬਲਵਿੰਦਰ ਸਿੰਘ ਲਾਡੀ ਦੀ ਥਾਂ ਮਨਦੀਪ ਸਿੰਘ ਰੰਗੜ ਨੰਗਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬਲਵਿੰਦਰ ਲਾਡੀ ਕੁਝ ਦਿਨ ਪਹਿਲਾਂ ਭਾਜਪਾ ’ਚ ਸ਼ਾਮਲ ਹੋਏ ਸਨ ਪਰ 6 ਦਿਨਾਂ ਬਾਅਦ ਹੀ ਉਨ੍ਹਾਂ ਨੇ ਕਾਂਗਰਸ ’ਚ ਵਾਪਸੀ ਕਰ ਲਈ ਸੀ। ਕਾਂਗਰਸ ਪਾਰਟੀ ਨੇ ਬੱਲੂਆਣਾ ਤੋਂ ਵਿਧਾਇਕ ਨੱਥੂਰਾਮ ਨੂੰ ਟਿਕਟ ਨਹੀਂ ਦਿੱਤੀ ਹੈ। ਉਨ੍ਹਾਂ ਦੀ ਥਾਂ ਰਾਜਿੰਦਰ ਕੌਰ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਦੱਸ ਦੇਈਏ ਕਿ ਕਾਂਗਰਸ ਨੇ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਚੋਣ ਮੈਦਾਨ ਉਤਾਰਿਆ ਹੈ, ਜੋ ਕਿ ਨਵੰਬਰ ਮਹੀਨੇ ਤੋਂ ਮਨੀਲਾਂਡਰਿੰਗ ਦੇ ਦੋਸ਼ ’ਚ ਜੇਲ੍ਹ ’ਚ ਬੰਦ ਹਨ। ਖਹਿਰਾ ਨੇ ਜ਼ਮਾਨਤ ਲਈ ਕਈ ਵਾਰ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ। ਇਸ ਤਰ੍ਹਾਂ ਕਿਹਾ ਜਾ ਸਕਦਾ ਹੈ ਕਿ ਕਾਂਗਰਸ ਨੇ ਆਪਣੇ ਮੌਜੂਦਾ ਵਿਧਾਇਕਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਤਵੱਜੋ ਦਿੱਤੀ ਹੈ ਤੇ ਉਨ੍ਹਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।
ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਦਾ ਰਵਨੀਤ ਬਿੱਟੂ ਨੇ ਕੀਤਾ ਸਵਾਗਤ, ਰਾਜੇਵਾਲ ’ਤੇ ਲਾਏ ਵੱਡੇ ਇਲਜ਼ਾਮ
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਰੂਪਨਗਰ ਜ਼ਿਲ੍ਹਾ ਜੇਲ੍ਹ ’ਚੋਂ ਮੋਬਾਇਲ ਫ਼ੋਨ ਬਰਾਮਦ, 2 ਹਵਾਲਾਤੀਆਂ ਖ਼ਿਲਾਫ਼ ਪਰਚਾ ਦਰਜ
Stories You May Like
ਚਾਹ ਨਾਲ ਖਾਂਦੇ ਹੋ ਨਮਕੀਨ ਤਾਂ ਹੋ ਜਾਵੋ ਸਾਵਧਾਨ, ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਓਰੀ ਦੇ ਟਚ ਕਰਨ ਨਾਲ ਔਰਤ ਹੋਈ ਗਰਭਵਤੀ! ਖੁਦ ਕੀਤਾ ਖੁਲ੍ਹਾਸਾ
ਅਹਿਮ ਖ਼ਬਰ: ਬਿਜਲੀ ਦੀ ਸਪਲਾਈ 'ਚ ਹੁਣ ਨਹੀਂ ਆਵੇਗੀ ਰੁਕਾਵਟ, ਖ਼ਪਤਕਾਰਾਂ ਨੂੰ...
ਅਮਰੀਕੀ ਪੁਲਸ ਨੇ 36 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ
Laughter Chefs 2 'ਚ ਵਾਪਰਿਆ ਹਾਦਸਾ, ਮਸ਼ਹੂਰ ਅਦਾਕਾਰ ਦੀ ਵਾਲ- ਵਾਲ ਬਚੀ ਜਾਨ
OSCAR 2025: ਪ੍ਰਿਅੰਕਾ ਚੋਪੜਾ ਦੀ ਫ਼ਿਲਮ 'ਅਨੁਜਾ' ਨੂੰ ਨਹੀਂ ਮਿਲਿਆ ਐਵਾਰਡ
ਡਾਕਟਰਾਂ ਦਾ ਕਮਾਲ, ਅੱਖਾਂ ਦੀ ਰੌਸ਼ਨੀ ਵਾਪਸ ਲਿਆਉਣ ਲਈ ਕੀਤੀ 'ਦੰਦ' ਦੀ ਵਰਤੋਂ
ਨੇਪਾਲ ਜਾਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ਘਟੀ
'ਹਸੀਨਾ ਸ਼ਾਸਨ ਦੇ 'ਅੱਤਿਆਚਾਰਾਂ' ਦਾ ਰਿਕਾਰਡ ਸੰਭਾਲਣਾ ਮਹੱਤਵਪੂਰਨ'
ਮਾਹਿਰਾ ਸ਼ਰਮਾ ਨੇ ਮਹਿੰਦੀ ਵਾਲੇ ਹੱਥਾਂ ਦੀ ਸਾਂਝੀ ਕੀਤੀ ਫ਼ੋਟੋ,'ਕੀ ਇਹ ਸਿਰਾਜ ਦੇ...
ਜ਼ੇਲੇਂਸਕੀ ਦੇ ਬਦਲੇ ਸੁਰ, ਅਮਰੀਕਾ ਨਾਲ ਖਣਿਜ ਸਮਝੌਤੇ 'ਤੇ ਕਹੀ ਇਹ ਗੱਲ
ਸੀਰੀਆ 'ਚ ਗੋਲੀਬਾਰੀ, 4 ਦੀ ਮੌਤ ਤੇ 13 ਜ਼ਖਮੀ
ਲੈਬ ਟੈਕਨੀਸ਼ੀਅਨ ਦਾ ਕਾਰਾ ਕਰੇਗਾ ਹੈਰਾਨ, ਮੁਲਜ਼ਮ ਨੂੰ ਬਣਾ 'ਤਾ HIV ਪਾਜ਼ੇਟਿਵ,...
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਿਹੈ ਇਹ ਗੰਦਾ ਧੰਦਾ, ਬਣ ਚੁੱਕੇ...
ਫਿਰ ਬਦਲੇਗਾ ਪੰਜਾਬ ਦਾ ਮੌਸਮ, ਜਾਰੀ ਹੋ ਗਿਆ Alert, ਇਸ ਦਿਨ ਪਵੇਗਾ ਭਾਰੀ ਮੀਂਹ...
ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ...
Subscribe Now!