ਨਵਾਂਸ਼ਹਿਰ, (ਤ੍ਰਿਪਾਠੀ)– ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 4 ਕਿਲੋਗ੍ਰਾਮ ਡੋਡਿਅਾਂ ਸਣੇ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਬਲਵੀਰ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਬੱਸ ਅੱਡਾ ਸਜਾਵਲਪੁਰ ਦੇ ਮੇਨ ਗੇਟ ਮੌਜੂਦ ਸੀ ਕਿ ਪੁਲਸ ਦੇ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੌਖੀ ਰਾਮ ਪੁੱਤਰ ਲਹਿਬਰ ਰਾਮ ਵਾਸੀ ਲੰਗਡ਼ੋਆ ਇਸ ਸਮੇਂ ਪਿੰਡ ਸਨਾਵਾ ਨਹਿਰ ਦੇ ਨਜ਼ਦੀਕ ਘੁੰਮ ਫਿਰ ਕੇ ਡੋਡੇ ਵੇਚ ਰਿਹਾ ਹੈ। ਜੇਕਰ ਹੁਣੇ ਕਾਰਵਾਈ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ। ਪੁਲਸ ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਸੌਖੀ ਰਾਮ ਨੂੰ ਗ੍ਰਿਫਤਾਰ ਕਰ ਕੇ 4 ਕਿਲੋ ਡੋਡੇ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਖਿਲਾਫ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
PM ਮੋਦੀ ਕਰਨਗੇ ਦੇਸ਼ ਦੇ ਸਭ ਤੋਂ ਲੰਬੇ ਰੇਲ-ਸੜਕ ਪੁਲ ਦਾ ਉਦਘਾਟਨ (ਪੜ੍ਹੋ 25 ਜਨਵਰੀ ਦੀਆਂ ਖਾਸ ਖਬਰਾਂ)
NEXT STORY