ਕਪੂਰਥਲਾ (ਮਹਾਜਨ/ਭੂਸ਼ਣ)-ਕੇਂਦਰੀ ਜੇਲ੍ਹ ਵਿੱਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚੋਂ 4 ਮੋਬਾਈਲ ਫੋਨ ਅਤੇ 3 ਸਿਮ ਬਰਾਮਦ ਕੀਤੇ ਹਨ। ਜੇਲ੍ਹ ਪ੍ਰਸ਼ਾਸਨ ਨੇ ਸਾਰੇ ਮੋਬਾਇਲ ਫ਼ੋਨ ਆਪਣੇ ਕਬਜ਼ੇ ਵਿੱਚ ਲੈ ਕੇ ਇਸ ਦੀ ਸੂਚਨਾ ਜੇਲ੍ਹ ਅਤੇ ਉੱਚ ਅਧਿਕਾਰੀਆਂ ਨੂੰ ਅਤੇ ਥਾਣਾ ਕੋਤਵਾਲੀ ਪੁਲਸ ਨੂੰ ਦਿੱਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ 2 ਅਣਪਛਾਤੇ ਵਿਅਕਤੀਆਂ ਸਮੇਤ 5 ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ, ਵਿਕਰਮ ਸਿੰਘ ਤੇ ਅਬਦੁਲ ਹਮੀਦ ਨੇ ਦੱਸਿਆ ਕਿ ਉਹ ਸੀ. ਆਰ. ਪੀ. ਐੱਫ਼ ਅਤੇ ਜੇਲ੍ਹ ਗਾਰਦ ਦੇ ਨਾਲ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਬੈਰਕਾਂ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ਵਿੱਚੋਂ 4 ਮੋਬਾਇਲ ਫੋਨ ਅਤੇ 3 ਸਿਮ ਬਰਾਮਦ ਕੀਤੇ। ਜੇਲ੍ਹ ਪ੍ਰਬੰਧਕਾਂ ਨੇ ਸਾਰੇ ਮੋਬਾਈਲ ਫੋਨ ਆਪਣੇ ਕਬਜ਼ੇ ਵਿੱਚ ਲੈ ਲਏ ਅਤੇ ਜੇਲ੍ਹ ਦੇ ਉੱਚ ਅਧਿਕਾਰੀਆਂ ਅਤੇ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ 2 ਅਣਪਛਾਤੇ ਸਮੇਤ 5 ਹਵਾਲਾਤੀਆਂ ਖ਼ੁਸ਼ਕਰਨ ਸਿੰਘ ਉਰਫ਼ ਫ਼ੌਜੀ ਉਰਫ਼ ਖੁਸ਼ੀ ਵਾਸੀ ਪਿੰਡ ਨੰਗਲਾ ਬਠਿੰਡਾ, ਹਵਾਲਾਤੀ ਮੁਕੁਲ ਬਰਾੜ ਉਰਫ਼ ਰਵੀ ਵਾਸੀ ਮੇਨ ਬਜ਼ਾਰ ਜਲੰਧਰ, ਹਵਾਲਾਤੀ ਗੁਰਵਿੰਦਰ ਸਿੰਘ ਉਰਫ਼ ਗੁਰਪ੍ਰੀਤ ਸਿੰਘ ਵਾਸੀ ਦੇਸੂਵਾਲ ਤਰਨਤਾਰਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਿਤਾ ਦਾ ਦੋਸਤ ਬਣ ਕੇ ਪੈਸੇ ਮੋੜਨ ਲਈ ਬੇਟੀ ਤੋਂ ਮੰਗੀ ਬੈਂਕ ਡਿਟੇਲ, ਕੱਢੇ 65 ਹਜ਼ਾਰ ਰੁਪਏ
NEXT STORY