ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਬਲਾਚੌਰ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇ. ਸੀ. ਬੀ. ਮਸ਼ੀਨ ਅਤੇ ਰੇਤ ਨਾਲ ਭਰੀਆਂ 2 ਅਤੇ 1 ਖਾਲੀ ਟ੍ਰੈਕਟਰ-ਟਰਾਲੀਆਂ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਵੀਰ ਚੰਦ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਬੁੱਲੇਵਾਲ ਮੋੜ ਬਲਾਚੌਰ ਵਿਖੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲੈ ਰਹੀ ਸੀ ਤਾਂ ਥਾਣਾ ਮੁਖੀ ਨੂੰ ਵਿਸ਼ੇਸ਼ ਸੂਚਨਾ ਮਿਲੀ ਕਿ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਪਿੰਡ ਬੁੱਲੇਵਾਲ ਨੇੜੇ ਸੁਧਾ ਮਾਜਰਾ ਨੂੰ ਜਾਂਦੀ ਸੜਕ ’ਤੇ ਕੁਝ ਵਿਅਕਤੀਆਂ ਵੱਲੋਂ ਜੇ. ਸੀ. ਬੀ. ਮਸ਼ੀਨਾਂ ਅਤੇ ਟਰੈਕਟਰ-ਟਰਾਲੀਆਂ ਦੀ ਵਰਤੋਂ ਕੀਤੀ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਕੰਜਕ ਪੂਜਨ ਦੇ ਦਿਨ ਵਾਪਰੀ ਸ਼ਰਮਨਾਕ ਘਟਨਾ, 5ਵੀਂ ਜਮਾਤ ਦੀ ਬੱਚੀ ਨਾਲ ਵਿਅਕਤੀ ਵੱਲੋਂ ਜਬਰ-ਜ਼ਿਨਾਹ
ਜਿਸ ਸਬੰਧੀ ਮਾਈਨਿੰਗ ਅਫ਼ਸਰ ਮਨਪ੍ਰੀਤ ਸਿੰਘ ਨੂੰ ਵੀ ਸੂਚਨਾ ਦਿੱਤੀ ਗਈ, ਜੋ ਪੁਲਸ ਪਾਰਟੀ ਨਾਲ ਮੌਕੇ ’ਤੇ ਮੌਜੂਦ ਸਨ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਨਾਜਾਇਜ਼ ਮਾਈਨਿੰਗ ਕਰ ਰਹੇ ਲੰਬੂਆ, ਹਰਦੀਪ ਸਿੰਘ, ਕੁਲਦੀਪ ਸਿੰਘ ਵਾਸੀ ਕਰਮਚੰਦ ਅਤੇ ਕਾਲਾ ਵਾਸੀ ਧੌਲਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਜੇ. ਸੀ. ਬੀ. ਮਸ਼ੀਨ, ਰੇਤ ਨਾਲ ਭਰੀਆਂ ਦੋ ਅਤੇ ਇਕ ਖਾਲੀ ਟ੍ਰੈਕਟਰ ਟਰਾਲੀ ਬਰਾਮਦ ਕੀਤੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਕਿਸਾਨ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸੰਦੀਪ ਨੰਗਲ ਅੰਬੀਆਂ ਨਾਲ ਜੁੜੇ ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਤੀਆਂ ਦੇ ਜੇਲ੍ਹ 'ਚ ਜਾਣ ਮਗਰੋਂ ਕਪੂਰਥਲਾ ਦੇ ਪਿੰਡਾਂ 'ਚ ਔਰਤਾਂ ਨੇ ਸਾਂਭਿਆ ਨਸ਼ੇ ਦਾ ਕਾਰੋਬਾਰ
NEXT STORY