ਨਵਾਂਸ਼ਹਿਰ (ਤ੍ਰਿਪਾਠੀ) —ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ‘ਚ 11 ਗ੍ਰਾਮ ਹੈਰੋਇਨ ਸਣੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਚੌਂਕੀ ਜਾਡਲਾ ਦੀ ਇੰਚਾਰਜ ਥਾਣੇਦਾਰ ਅਮਰਜੀਤ ਕੌਰ ਦੀ ਪੁਲਸ ਪਾਰਟੀ ਦੌਰਾਨ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਭਾਲ ਵਿੱਚ ਚੌਂਕੀ ਜਾਡਲਾ ਤੋਂ ਪਿੰਡ ਉਟਾਲਾ ਹੁੰਦੇ ਹੋਏ ਚਰਾਣ ਵਾਲੀ ਸਾਈਡ ਜਾ ਰਹੀ ਸੀ ਕਿ ਚਰਾਣ ਹੈੱਡ ਤੋ ਅੱਗੇ ਟੀ-ਪੁਆਇੰਟ ਦੇ ਨਜ਼ਦੀਕ ਸਾਹਮਣੇ ਸਾਈਡ ਤੋਂ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਹੱਥ ਵਿਚ ਫੜਿਆ ਲਿਫ਼ਾਫ਼ਾ ਥੱਲੇ ਸੁੱਟ ਕੇ ਉਥੋਂ ਬੱਚ ਨਿਕਲਨ ਦਾ ਯਤਨ ਕਰਨ ਲੱਗਾ।
ਇਹ ਵੀ ਪੜ੍ਹੋ: ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ
ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਅਸ਼ੋਕ ਕੁਮਾਰ ਉਰਫ਼ ਪੱਪੂ ਪੁੱਤਰ ਪ੍ਰਕਾਸ਼ ਰਾਮ ਵਾਸੀ ਪਿੰਡ ਚਰਾਣ ਥਾਣਾ ਸਦਰ ਨਵਾਂਸ਼ਹਿਰ ਦੇ ਤੌਰ 'ਤੇ ਹੋਈ ਹੈ।
ਐੱਸ. ਐੱਚ. ਓ. ਨੇ ਦੱਸਿਆ ਕਿ ਇਕ ਹੋਰ ਮਾਮਲੇ ਵਿੱਚ ਏ. ਐੱਸ. ਆਈ. ਰਛਪਾਲ ਰਾਮ ਦੀ ਪੁਲਸ ਪਾਰਟੀ ਨੇ 4 ਗ੍ਰਾਮ ਹੈਰੋਇਨ ਸਣੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਜਕੁਮਾਰ ਪੁੱਤਰ ਰਾਮ ਲੁਭਾਇਆ ਵਾਸੀ ਪਿੰਡ ਹੰਸਰੋਂ ਅਤੇ ਰੇਸ਼ਮ ਰੱਤੂ ਪੁੱਤਰ ਹਰਭਜ ਵਾਸੀ ਪਿੰਡ ਮਾਹਿਲ ਗਹਿਲਾ ਦੇ ਤੌਰ 'ਤੇ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਲੱਗ ਗਈਆਂ ਮੌਜਾਂ
ਐੱਸ. ਐੱਚ. ਓ. ਨੇ ਦੱਸਿਆ ਗ੍ਰਿਫ਼ਤਾਰ ਦੋਸ਼ੀਆਂ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ਵਿਚ 1 ਹੋਰ ਦੋਸ਼ੀ ਜਿਸ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਹੈਰੀ ਪੁੱਤਰ ਹਰਦੀਪ ਸਿੰਘ ਵਾਸੀ ਕਰਿਆਮ ਦੇ ਤੌਰ 'ਤੇ ਹੋਈ, ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਉਪਰੋਕਤ ਦੋਵੇਂ ਮਾਮਲਿਆਂ ‘ਚ ਗ੍ਰਿਫ਼ਤਾਰ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲੇ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਹੁਣ 1 ਅਗਸਤ ਤੋਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਸਿਵਲ ਹਸਪਤਾਲ ਦਾ ਸਿਹਤ ਵਿਭਾਗ ਦੇ ਡਾਇਰੈਕਟਰ ਨੇ ਲਿਆ ਜਾਇਜ਼ਾ, ਦਿੱਤੇ ਇਹ ਹੁਕਮ
NEXT STORY