ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ’ਚ ਇਕ ਔਰਤ ਸਮੇਤ 4 ਵਿਅਕਤੀਆਂ ਨੂੰ 46 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਨਵਾਂਸ਼ਹਿਰ ’ਚ ਤਾਇਨਾਤ ਏ. ਐੱਸ. ਆਈ. ਮਨੋਹਰ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਭਰ ’ਚ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਪਿੰਡ ਲੰਗੜੋਆ ਵੱਲ ਨੂੰ ਜਾ ਰਹੀ ਸੀ ਤਾਂ ਇਸ ਦੌਰਾਨ ਲੰਗੜੋਆ ਬਾਈਪਾਸ ਨੇੜੇ ਕੱਚੀ ਸੜਕ ’ਤੇ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰਨ ਲੱਗਾ। ਉਕਤ ਵਿਅਕਤੀ ਨੇ ਆਪਣੇ ਪਜਾਮੇ ਦੀ ਜੇਬ ’ਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤਾ।
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ’ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਵਿਅਕਤੀ ਦੀ ਪਛਾਣ ਮਨਦੀਪ ਕੁਮਾਰ ਪੁੱਤਰ ਜਗਦੀਸ਼ ਰਾਮ ਵਾਸੀ ਪਿੰਡ ਲੰਗੜੋਆ ਵਜੋਂ ਹੋਈ ਹੈ। ਐੱਸ. ਐੱਚ. ਓ. ਮਨੋਹਰ ਲਾਲ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ 7 ਐੱਨ. ਡੀ. ਪੀ. ਐੱਸ. ਕੇਸ ਦਰਜ ਹਨ।
ਇਹ ਵੀ ਪੜ੍ਹੋ- ਟਰਾਂਸਫ਼ਾਰਮਰ 'ਤੇ ਚੜ੍ਹ ਕੇ ਬਿਜਲੀ ਠੀਕ ਕਰ ਰਹੇ ਲਾਈਨਮੈਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਇਕ ਹੋਰ ਮਾਮਲੇ ਵਿਚ ਥਾਣਾ ਬਲਾਚੌਰ ਦੀ ਪੁਲਸ ਨੇ ਕਾਰ ਵਿਚ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰਕੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਐੱਸ. ਆਈ. ਬਲਵੀਰ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਬੱਸ ਸਟੈਂਡ ਚਣਕੋਆ ਵਿਖੇ ਵਿਸ਼ੇਸ਼ ਪੁਲਸ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਜਦੋਂ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ’ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਰ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਨਸੀਬ ਚੰਦ ਵਾਸੀ ਜਲਾਲਪੁਰ ਥਾਣਾ ਕਾਠਗੜ੍ਹ ਅਤੇ ਗੁਰਮੁੱਖ ਸਿੰਘ ਪੁੱਤਰ ਹਰੀ ਓਮ ਵਾਸੀ ਬਾਲੇਵਾਲ ਥਾਣਾ ਕਾਠਗੜ੍ਹ ਨੂੰ ਕਾਬੂ ਕਰ ਲਿਆ ਗਿਆ ਹੈ।
ਇਕ ਹੋਰ ਮਾਮਲੇ ਵਿਚ ਥਾਣਾ ਔੜ ਦੀ ਪੁਲਸ ਨੇ ਦੋਸ਼ੀ ਔਰਤ ਹਰਜਿੰਦਰ ਕੌਰ ਵਾਸੀ ਪਿੰਡ ਬਹਾਦਰਪੁਰ ਥਾਣਾ ਔੜ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਗੜ੍ਹੀ ਅਜੀਤ ਸਿੰਘ ਵੱਲ ਜਾ ਰਹੀ ਸੀ ਤਾਂ ਗੇਟ ਨੇੜੇ ਇਕ ਮਹਿਲਾ ਪੁਲਸ ਮੁਲਾਜ਼ਮ ਦੀ ਮਦਦ ਨਾਲ ਸ਼ੱਕ ਦੇ ਆਧਾਰ ’ਤੇ ਔਰਤ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਮਾਮਲਿਆਂ ’ਚ ਪੁਲਸ ਨੇ ਕਾਬੂ ਕੀਤੇ ਅਖੌਤੀ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਭਾਰਗੋ ਕੈਂਪ ਸਥਿਤ ਕਬੀਰ ਮੰਦਿਰ 'ਚ ਹੋਏ ਨਤਮਸਤਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬੂਟੇ ਲਗਾਉਣ ਦੀ ਮੁਹਿੰਮ 'ਚ ਜ਼ਿਲ੍ਹਾ ਪ੍ਰਸ਼ਾਸਨ ਕਰ ਰਿਹਾ ਵੱਡਾ ਭ੍ਰਿਸ਼ਟਾਚਾਰ: ਨਿਮਿਸ਼ਾ ਮਹਿਤਾ
NEXT STORY