ਫਗਵਾੜਾ (ਜਲੋਟਾ)-ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ ਵੱਲੋਂ ਨਸ਼ੇ ਖ਼ਿਲਾਫ਼ ਜ਼ਿਲ੍ਹੇ ’ਚ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨਾਹਰ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਤੋਂ ਸੂਚਨਾ ਮਿਲੀ ਸੀ ਕਿ ਫਗਵਾੜਾ ’ਚ ਬਲੈਰੋ ਪਿਕਅਪ ਅਤੇ ਸਕੌਰਪੀਓ ਗੱਡੀਆਂ ’ਚ ਕੁਝ ਲੋਕ ਨਾਜਾਇਜ਼ ਸ਼ਰਾਬ ਲੈ ਕੇ ਆ ਰਹੇ ਹਨ ਅਤੇ ਇਹ ਨਾਜਾਇਜ਼ ਤੌਰ ’ਤੇ ਸ਼ਰਾਬ ਵੇਚਣ ਦਾ ਕੰਮ ਕਰਦੇ ਹਨ।
ਇਹ ਵੀ ਪੜ੍ਹੋ: ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਦਾ ਆਗਾਜ਼, ਦੋਆਬਾ ਚੌਂਕ ਸਣੇ ਇਹ 11 ਰਸਤੇ ਕੀਤੇ ਗਏ ਡਾਇਵਰਟ
ਉਨ੍ਹਾਂ ਕਿਹਾ ਕਿ ਸਥਾਨਕ ਅਰਬਨ ਅਸਟੇਟ ਲਾਗੇ ਪੁਲਸ ਨੇ ਜਦੋਂ ਮਿਲੀ ਇਤਲਾਹ ਮੁਤਾਬਕ ਚੈਕਿੰਗ ਕੀਤੀ ਤਾਂ ਮੌਕੇ ਤੋਂ ਕੁਲਵੰਤ ਸਿੰਘ ਉਰਫ਼ ਪੰਮਾ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਬੂਟਾ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ, ਅਮਰਜੀਤ ਸਿੰਘ ਉਰਫ਼ ਮਿੰਦੀ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਬੂਟਾ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ, ਮੰਗਾ ਸਿੰਘ ਉਰਫ਼ ਮੰਗਾ ਪੁੱਤਰ ਜਗ੍ਹਾ ਸਿੰਘ ਵਾਸੀ ਪਿੰਡ ਬੂਟਾ ਥਾਣਾ ਕੋਤਵਾਲੀ ਜ਼ਿਲ੍ਹਾ ਕਪੂਰਥਲਾ ਅਤੇ ਗੁਰਵਿੰਦਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਕਬੀਰ ਗੰਜ ਥਾਣਾ ਹਜ਼ਾਰਾ ਉੱਤਰ ਪ੍ਰਦੇਸ਼ ਜ਼ਿਲ੍ਹਾ ਪੀਲੀਭੀਤ ਹਾਲ ਵਾਸੀ ਪਿੰਡ ਬੂਟਾ ਥਾਣਾ ਕੋਤਵਾਲੀ ਜ਼ਿਲਾ ਕਪੂਰਥਲਾ ਨੂੰ ਸਮੇਤ ਗੱਡੀਆਂ ਕਾਬੂ ਕੀਤਾ।
ਐੱਸ. ਐੱਚ. ਓ. ਨੇ ਦੱਸਿਆ ਕਿ ਮੁਲਜ਼ਮਾਂ ਤੋਂ 20 ਕੈਨੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪੁਲਸ ਨੇ ਥਾਣਾ ਸਿਟੀ ਫਗਵਾੜਾ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ। ਪੁਲਸ ਤਫ਼ਤੀਸ਼ ਜਾਰੀ ਹੈ।
ਇਹ ਵੀ ਪੜ੍ਹੋ: ‘ਬਾਬਾ ਸੋਢਲ’ ਦੇ ਮੇਲੇ ’ਚ ਝੂਲੇ ਲਗਾਉਣ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਜਾਰੀ ਕੀਤੇ ਇਹ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੱਧੀ ਰਾਤ ਨੂੰ ਹਸਪਤਾਲ ’ਚ ਹੁੱਲੜਬਾਜ਼ੀ ਤੇ ਸਟਾਫ਼ ਨਾਲ ਬਦਤਮੀਜ਼ੀ ਕਰਨ ’ਤੇ 2 ਵਿਰੁੱਧ ਮਾਮਲਾ ਦਰਜ
NEXT STORY