ਨਵਾਂਸ਼ਹਿਰ (ਤ੍ਰਿਪਾਠੀ, ਰਾਕੇਸ਼)- ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ’ਚ 20 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਬਹਿਰਾਮ ਵਿਖੇ ਤਾਇਨਾਤ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਮੇਹਲੀ ਤੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਤਾਂ ਰੇਲਵੇ ਲਾਈਨ ਦੇ ਕੋਲ ਦੂਜੇ ਪਾਸੇ ਤੋਂ ਇਕ ਕਾਰ ਆਉਂਦੀ ਵਿਖਾਈ ਦਿੱਤੀ। ਉਕਤ ਕਾਰ ਦੇ ਡਰਾਈਵਰ ਦੇ ਕੋਲ ਬੈਠੇ ਵਿਅਕਤੀ ਨੇ ਪਲਾਸਟਿਕ ਦਾ ਲਿਫ਼ਾਫ਼ਾ ਵਿੰਡਸ਼ੀਲਡ ’ਚੋਂ ਬਾਹਰ ਕੱਢ ਕੇ ਕਾਰ ਨੂੰ ਮੋੜਨਾ ਸ਼ੁਰੂ ਕਰ ਦਿੱਤਾ ਪਰ ਕਾਰ ਰੁਕ ਗਈ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਗੱਡੀ ਦੇ ਡਰਾਈਵਰ ਅਤੇ ਇਕ ਹੋਰ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।
ਏ. ਐੱਸ. ਆਈ. ਨੇ ਦੱਸਿਆ ਕਿ ਕਾਬੂ ਵਿਅਕਤੀਆਂ ਦੀ ਪਛਾਣ ਰਵਿੰਦਰ ਕੁਮਾਰ ਉਰਫ਼ ਵਿੱਕੀ ਵਾਸੀ ਪਿੰਡ ਕਜਲਾ ਅਤੇ ਗੁਰਸ਼ਰਨ ਉਰਫ ਗੋਰਾ ਵਾਸੀ ਪਿੰਡ ਖਮਾਚੋਂ, ਥਾਣਾ ਸਦਰ ਬੰਗਾ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿਚ ਥਾਣਾ ਕਾਠਗੜ੍ਹ ਦੀ ਪੁਲਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐੱਸ. ਆਈ. ਰਾਕੇਸ਼ਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪੁਲ ਦੇ ਹੇਠਾਂ ਵਾਈ ਪੁਆਇੰਟ ’ਤੇ ਪਹੁੰਚੀ ਤਾਂ ਦੂਜੇ ਪਾਸੇ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੇ ਪਲਾਸਟਿਕ ਦਾ ਲਿਫ਼ਾਫ਼ਾ ਜ਼ਮੀਨ ’ਤੇ ਸੁੱਟ ਦਿੱਤਾ। ਉਕਤ ਨੌਜਵਾਨ ਦੀ ਪਛਾਣ ਨਰਿੰਦਰ ਕੁਮਾਰ ਵਾਸੀ ਮਨਸੂਹਾ ਕਲਾਂ ਥਾਣਾ ਚਮਕੌਰ ਸਾਹਿਬ ਜ਼ਿਲ੍ਹਾ ਰੋਪੜ ਵਜੋਂ ਹੋਈ ਹੈ, ਜਿਸ ਨੂੰ ਕਾਬੂ ਕਰਕੇ ਸੁੱਟੇ ਗਏ ਲਿਫ਼ਾਫ਼ੇ ’ਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਡਾਇਗਨੋਸਟਿਕ ਸੈਂਟਰ ’ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਸਕੈਨ ਮਸ਼ੀਨ ਵਾਲੇ ਕਮਰੇ 'ਚੋਂ ਮਿਲੀ ਲਾਸ਼
ਇਕ ਹੋਰ ਮਾਮਲੇ ’ਚ ਥਾਣਾ ਸਿਟੀ ਬਲਾਚੌਰ ’ਚ ਤਾਇਨਾਤ ਏ. ਐੱਸ. ਆਈ. ਬਲਜਿੰਦਰ ਕੁਮਾਰ ਦੀ ਪੁਲਸ ਪਾਰਟੀ ਨੇ ਦੋਸ਼ੀ ਮਨਜੀਤ ਸਿੰਘ ਵਾਸੀ ਬਲਾਚੌਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਦੱਸਿਆ ਕਿ ਉਕਤ ਤਿੰਨਾਂ ਮਾਮਲਿਆਂ ’ਚ ਕਾਬੂ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ 'ਚ ਸੱਸ ਨੇ ਨੂੰਹ ਦੀ ਕਰ ਦਿੱਤੀ ਛਿੱਤਰ-ਪਰੇਡ, ਹੈਰਾਨ ਕਰੇਗਾ ਪੂਰਾ ਮਾਮਲਾ
NEXT STORY