ਨਵਾਂਸ਼ਹਿਰ (ਤ੍ਰਿਪਾਠੀ)- ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ ਹੌਂਡਾ ਸਿਟੀ ਵੀ. ਐੱਕਸ ਸਵਾਰ 4 ਵਿਅਕਤੀਆਂ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵੀਰ ਸਿੰਘ ਦੀ ਪੁਲਸ ਪਾਰਟੀ ਨਵਾਂਸ਼ਹਿਰ ਬਾਈਪਾਸ ਮਹਾਲੋਂ ਕੋਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਮੌਜੂਦ ਸੀ ਕਿ ਬੰਗਾ ਸਾਈਡ ਤੋਂ ਆ ਰਹੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਚੈਰੀ ਰੰਗ ਦੀ ਹੌਂਡਾ ਸਿਟੀ ਕਾਰ ਨੂੰ ਵੇਖਿਆ ਤਾਂ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਡਰਾਈਵਰ ਨੇ ਤੁਰੰਤ ਬ੍ਰੇਕ ਲਗਾ ਕੇ ਗੱਡੀ ਵਾਪਸ ਮੋੜਨ ਦੀ ਕੋਸ਼ਿਸ਼ ਕੀਤੀ, ਭਾਰੀ ਟ੍ਰੈਫਿਕ ਕਾਰਨ ਉਹ ਕਾਰ ਨੂੰ ਪਿੱਛੇ ਨਹੀਂ ਮੋੜ ਸਕਿਆ।
ਇਹ ਵੀ ਪੜ੍ਹੋ : ਠੰਡ ਦੇ ਮੱਦੇਨਜ਼ਰ ਲਿਆ ਗਿਆ ਵੱਡਾ ਫ਼ੈਸਲਾ, ਫਿਰ ਤੋਂ ਵਧੀਆਂ ਸਕੂਲਾਂ 'ਚ ਛੁੱਟੀਆਂ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਕਾਰ ਨੂੰ ਕਾਬੂ ਕਰਕੇ ਜਦੋਂ ਕਾਰ ਦੇ ਡੈਸ਼ਬੋਰਡ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕਾਰ ’ਚ ਸਵਾਰ ਚਾਰ ਵਿਅਕਤੀਆਂ ਦੀ ਪਛਾਣ ਸੋਨੂੰ ਚੌਰਸੀਆਂ ਪੁੱਤਰ ਰਮਦਾਸ, ਰਮਨਦੀਪ ਮਿਨਹਾਸ ਉਰਫ਼ ਰੰਮੀ ਪੁੱਤਰ ਕੁਲਦੀਪ ਸਿੰਘ ਅਤੇ ਰਵੀ ਕੁਮਾਰ ਪੁੱਤਰ ਓਮ ਪਾਲ ਤਿੰਨੋਂ ਵਾਸੀ ਲੁਧਿਆਣਾ ਅਤੇ ਦਲਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਭੂਸੇ ਥਾਣਾ ਸਰਾਏ ਅਮਾਨਤ ਖਾਂ ਜ਼ਿਲ੍ਹਾ ਤਰਨਤਾਰਨ ਵੱਜੋਂ ਕੀਤੀ ਹੈ। ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਦੋਸ਼ੀਆਂ ਥਾਣਾ ਸਿਟੀ ਨਵਾਂਸ਼ਹਿਰ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਬਾੜ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਨੌਜਵਾਨ ਦੀ ਅੱਧਾ ਦਰਜਨ ਲੋਕਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
NEXT STORY