ਜਲੰਧਰ/ਲਾਂਬੜਾ (ਜ.ਬ.)- ਦਿਹਾਤੀ ਦੇ ਥਾਣਾ ਲਾਂਬੜਾ ਅਧੀਨ ਪੈਂਦੇ ਤਾਜਪੁਰ ਚਰਚ ’ਚ ਦਿੱਲੀ ਤੋਂ ਆਪਣੇ ਪਰਿਵਾਰ ਸਮੇਤ ਇਲਾਜ ਲਈ ਆਈ ਦਿਮਾਗ ਦੇ ਕੈਂਸਰ ਤੋਂ ਪੀੜਤ 4 ਸਾਲਾ ਬੱਚੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਕਈ ਧਾਰਮਿਕ ਸੰਸਥਾਵਾਂ ਨੇ ਚਰਚਾਂ ਅਤੇ ਪਾਦਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ। ਪਾਦਰੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਾ ਹੋਣ ਕਾਰਨ ਲੋਕਾਂ ’ਚ ਭਾਰੀ ਰੋਸ ਹੈ। ਪਾਦਰੀ ਖਿਲਾਫ ਕਾਰਵਾਈ ਨਾ ਹੋਣ ਕਾਰਨ ਮਾਮਲਾ ਹੁਣ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਘਟਨਾ ’ਤੇ ਹਿੰਦੂ ਸੰਗਠਨ ਤੇ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਕਿਸ਼ਨ ਲਾਲ ਸ਼ਰਮਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਘਟਨਾ ਸਬੰਧੀ ਮਨੋਜ ਕੁਮਾਰ ਹਿੰਦ ਕ੍ਰਾਂਤੀ ਦਲ ਦੇ ਮਨੋਜ ਨੰਨਾ, ਰਾਘਵ ਸਹਿਗਲ, ਅਸ਼ੀਸ਼ ਸ਼ਰਮਾ ਆਦਿ ਨੇ ਐੱਸ. ਐੱਸ. ਪੀ. ਸਵਰਨਦੀਪ ਸਿੰਘ ਨੂੰ ਕਾਰਵਾਈ ਕਰਨ ਲਈ ਮੰਗ-ਪੱਤਰ ਦਿੱਤਾ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਪੈਂਚਰ ਲਗਵਾਉਣ ਲਈ ਪੈਟਰੋਲ ਪੰਪ ਨੇੜੇ ਰੁਕਿਆ ਵਿਅਕਤੀ, ਗੱਡੀ 'ਚੋਂ ਉੱਡੀ 8 ਲੱਖ ਦੀ ਨਕਦੀ
ਆਗੂਆਂ ਨੇ ਦੱਸਿਆ ਕਿ ਲੜਕੀ ਦਾ ਕਰੀਬ 9 ਮਹੀਨਿਆਂ ਤੋਂ ਇਲਾਜ ਚੱਲ ਰਿਹਾ ਸੀ ਪਰ ਚਰਚ ਨਾਲ ਜੁੜੇ ਲੋਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਝੂਠੇ ਦਾਅਵਿਆਂ ਨੂੰ ਪੜ੍ਹ ਕੇ ਲੜਕੀ ਦੇ ਮਾਪੇ ਤਾਜਪੁਰ ’ਚਰਚ ’ਚ ਪਰੇਅਰ ਕਰਵਾਉਣ ਆਉਂਦੇ ਰਹੇ ਲੜਕੀ ਨੂੰ ਠੀਕ ਕਰਨ ਦੇ ਨਾਂ ’ਤੇ 65 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਪਰ ਲੜਕੀ ਠੀਕ ਨਹੀਂ ਹੋਈ ਤੇ ਚਰਚ ਦੇ ਅੰਦਰ ਹੀ ਉਸ ਦੀ ਮੌਤ ਹੋ ਗਈ। ਆਗੂਆਂ ਦਾ ਕਹਿਣਾ ਹੈ ਕਿ ਕੁਝ ਲੋਕਾਂ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਲੋਕਾਂ ਤੋਂ ਪਰੇਅਰ ਦੇ ਨਾਂ ’ਤੇ ਪੈਸੇ ਲਏ ਜਾ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਸ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਅਗਲੇ ਸੰਘਰਸ਼ ਦਾ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ’ਚ ਪਿਛਲੇ ਸਾਲ 9 ਹਜ਼ਾਰ ਲੋਕਾਂ ਨੇ ‘ਚਾਈਲਡ ਪੋਰਨ’ ਬਾਰੇ ਕੀਤਾ ਸਰਚ, ਜਲੰਧਰ ’ਚ ਸਭ ਤੋਂ ਵੱਧ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਸਟਰ ਤਾਰਾ ਸਿੰਘ ਨਗਰ ’ਚ ‘ਵਿਰਾਸਤ ਹਵੇਲੀ’ ਵਾਲੀ ਬਿਲਡਿੰਗ ਨੂੰ ਨਿਗਮ ਨੇ ਫਿਰ ਕੀਤਾ ਸੀਲ
NEXT STORY