ਜਲੰਧਰ- ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਆਏ ਲੋਕਾਂ ਨੂੰ ਤੁਰੰਤ ਵਾਪਸ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ, ਜਿਸ ਕਾਰਨ ਪੂਰੇ ਭਾਰਤ 'ਚ ਲੋਕਾਂ ਦੇ ਨਾਗਰਿਕਤਾ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਜਲੰਧਰ ਸ਼ਹਿਰ ਦੀ ਗੱਲ ਕਰੀਏ ਤਾਂ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਲੰਧਰ ਸ਼ਹਿਰ 'ਚ ਰਹਿਣ ਵਾਲੇ ਪਾਕਿਸਤਾਨੀ ਲੋਕਾਂ ਦੀ ਲਗਾਤਾਰ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ- ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ
ਡੀ.ਸੀ.ਪੀ ਨਰੇਸ਼ ਡੋਗਰਾ ਨੇ ਪਾਕਿਸਤਾਨ ਤੋਂ ਆਏ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਵੀਜ਼ੇ ਅਤੇ ਪਾਸਪੋਰਟਾਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਇੱਕ ਪਾਕਿਸਤਾਨੀ ਨਾਗਰਿਕ ਨੂੰ ਵਾਪਸ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਦੌਰਾਨ 219 ਹਿੰਦੂ ਪਰਿਵਾਰ ਪਾਕਿਸਤਾਨ ਤੋਂ ਆਏ ਹਨ ਜਿਨ੍ਹਾਂ ਨੇ ਸਟੇਅ ਲਿਆ ਹੈ ਅਤੇ ਇਨ੍ਹਾਂ ਵਿੱਚੋਂ 40 ਨੂੰ ਨਾਗਰਿਕਤਾ ਮਿਲ ਗਈ ਹੈ ਅਤੇ 178 ਲੋਕਾਂ ਦੇ ਮਾਮਲੇ ਲੰਬਿਤ ਹਨ ਜਿਨ੍ਹਾਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ- ਸਰਕਾਰ ਦੇ ਸਪੱਸ਼ਟੀਕਰਨ ਤੋਂ ਬਾਅਦ ਪਾਕਿਸਤਾਨੀ ਦੁਲਹਨਾਂ ਨੂੰ ਮਿਲੀ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਬੰਦੇ ਦੀ ਪਲਟ ਗਈ ਕਿਸਮਤ, 2 ਘੰਟਿਆਂ 'ਚ ਬਣ ਗਿਆ 6 ਕਰੋੜ ਦਾ ਮਾਲਕ
NEXT STORY