ਕਪੂਰਥਲਾ (ਮਹਾਜਨ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਚਾਲੂ ਸੀਜ਼ਨ ਦੌਰਾਨ ਸਰਕਾਰ ਵੱਲੋਂ ਨਿਰਧਾਰਤ 8,20,017 ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿੱਚੋਂ ਬੀਤੇ ਕੱਲ੍ਹ ਸ਼ਾਮ ਤੱਕ 41,072 ਮੀਟਰਿਕ ਟਨ ਝੋਨੇ ਦੀ ਖ਼ਰੀਦ ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਮੰਡੀ ਵਿੱਚ ਖ਼ਰੀਦ ਪ੍ਰਕਿਰਿਆ ਦੀ ਤੇਜ਼ੀ ਨੂੰ ਵੇਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਆਮਦ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਖਰੀਦ ਵਿੱਚੋਂ ਮਾਰਕਫੈਡ ਵੱਲੋਂ ਸਭ ਤੋਂ ਵੱਧ 18,364 ਮੀਟਰਕ ਟਨ, ਪਨਗਰੇਨ ਵੱਲੋਂ 12,645 ਮੀਟਰਕ ਟਨ, ਪਨਸਪ ਵੱਲੋਂ 6,929 ਮੀਟਰਕ ਟਨ ਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2,831 ਮੀਟਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਚੌਕ 'ਚ ਭਖਿਆ ਮਾਹੌਲ! ਲੱਗ ਗਿਆ ਧਰਨਾ, ਭਾਰੀ ਪੁਲਸ ਫੋਰਸ ਤਾਇਨਾਤ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੁਵਿਧਾ ਲਈ ਮੰਡੀਆਂ ਵਿੱਚ ਪੂਰੀ ਤਿਆਰੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪਾਣੀ, ਬਿਜਲੀ, ਛਾਂ ਤੇ ਆਵਾਜਾਈ ਦੀਆਂ ਪੂਰੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਅਤੇ ਅਧਿਕਾਰੀ ਨਿਰੰਤਰ ਮੰਡੀਆਂ ਦਾ ਦੌਰਾ ਕਰਕੇ ਖਰੀਦ ਦਾ ਜਾਇਜ਼ਾ ਲੈ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ! ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀ ਛੱਡੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਸਮੇਂ-ਸਿਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ। ਬੀਤੇ ਕੱਲ੍ਹ ਤੱਕ 84.12 ਕਰੋੜ ਰੁਪਏ ਸਿੱਧੇ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਵੇਚਣ ਸਮੇਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਝੋਨਾ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੱਟਿਆ ਜਾਵੇ ਤਾਂ ਜੋ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਹੋਵੇ ।
ਇਹ ਵੀ ਪੜ੍ਹੋ: ਪੰਜਾਬ 'ਚ ਮਹਿਲਾ ਨਾਲ ਤਹਿਖਾਨੇ 'ਚੋਂ ਫੜਿਆ ਗਿਆ 'ਡੇਰਾ ਮੁਖੀ' ! ਅੰਦਰ ਪਿਆ ਸਾਮਾਨ ਵੇਖ ਉੱਡੇ ਹੋਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ ਦੀ DC ਆਸ਼ਿਕਾ ਜੈਨ ਦੀ ਪਹਿਲਕਦਮੀ, ਜ਼ਿਲ੍ਹੇ 'ਚ ਇਸ ਖ਼ਾਸ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ
NEXT STORY