ਕਪੂਰਥਲਾ (ਮਹਾਜਨ/ਭੂਸ਼ਣ/ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿਚ ਚੈਕਿੰਗ ਦੌਰਾਨ ਇਕ ਹਵਾਲਾਤੀ ਤੋਂ 45.10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਅਰੁਣਪਾਲ ਸਿੰਘ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲਾਂ ਵਿਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ ਵਿਚ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਵਿਚ ਜੇਲ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਜਦੋਂ ਇਕ ਹਵਾਲਾਤੀ ਸੋਨੂੰ ਪੁੱਤਰ ਭਗਵਾਨ ਸਿੰਘ ਵਾਸੀ ਛੰਨਾ ਸ਼ੇਰ ਸਿੰਘ ਥਾਣਾ ਤਲਵੰਡੀ ਚੌਧਰੀਆਂ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 45.10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ ਕੁਝ ਕਰੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਲੈ ਕੇ ਹੋਏ ਫਰਾਰ
NEXT STORY