ਜਲੰਧਰ (ਭਾਰਦਵਾਜ, ਜਤਿੰਦਰ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਜਲੰਧਰ ਦੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਨਿਰਭਉ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਜਲੰਧਰ, ਫਿਲੌਰ ਅਤੇ ਨਕੋਦਰ ਦੇ ਨਿਆਇਕ ਕੰਪਲੈਕਸਾਂ ’ਚ ਰਾਸ਼ਟਰੀ ਲੋਕ ਅਦਾਲਤਾਂ ਲਾਈਆਂ ਗਈਆਂ।
ਇਨ੍ਹਾਂ ਲੋਕ ਅਦਾਲਤਾਂ ਵਿਚ ਪੈਂਡਿੰਗ ਦੀਵਾਨੀ ਮਾਮਲੇ, ਵਿਆਹਿਕ ਮਾਮਲੇ, ਐੱਮ. ਏ. ਸੀ. ਟੀ. ਮਾਮਲੇ, ਪਲੀ ਬਾਰਗੇਨ ਅਪਰਾਧਿਕ ਮਾਮਲੇ, ਟ੍ਰੈਫ਼ਿਕ ਮਾਮਲੇ, ਅਪਰਾਧਿਕ ਮਾਮਲੇ, ਟ੍ਰੈਫ਼ਿਕ ਚਲਾਨਾਂ ਤੇ ਬੈਂਕਾਂ, ਵਿੱਤੀ ਸੰਸਥਾਵਾਂ, ਬੀ. ਐੱਸ. ਐੱਨ. ਐੱਲ., ਪੀ. ਐੱਸ. ਪੀ. ਸੀ. ਐੱਲ. ਤੇ ਮਾਲੀਆ ਵਿਭਾਗ ਨਾਲ ਸਬੰਧਤ ਪੁਰਬ-ਟ੍ਰਾਇਲ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਇਸ ਸਬੰਧੀ ਜਲੰਧਰ ਦੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ ਜਲੰਧਰ, ਫਿਲੌਰ ਅਤੇ ਨਕੋਦਰ ਵਿਚ ਕੁੱਲ 25 ਬੈਂਚ ਲਾਏ ਗਏ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਕੁੱਲ 47,702 ਕੇਸਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿਚੋਂ 46,813 ਮਾਮਲਿਆਂ ਦਾ ਆਪਸੀ ਰਾਜ਼ੀਨਾਮਿਆਂ ਰਾਹੀਂ ਨਿਪਟਾਰਾ ਕੀਤਾ ਗਿਆ ਤੇ ਸਬੰਧਤ ਧਿਰਾਂ ਨੂੰ 35 ਕਰੋੜ 82 ਲੱਖ 19 ਹਜ਼ਾਰ 255 ਰੁਪਏ ਦਾ ਮੁਆਵਜ਼ਾ ਦਿਵਾਇਆ ਗਿਆ।
ਇਹ ਵੀ ਪੜ੍ਹੋ: ਵੋਟਾਂ ਵਿਚਾਲੇ ਜਲੰਧਰ ਸ਼ਹਿਰ ਵਿਚ ਵੱਡਾ ਧਮਾਕਾ, ਇਕ ਦੀ ਮੌਤ

ਰਾਸ਼ਟਰੀ ਲੋਕ ਅਦਾਲਤ ਦੌਰਾਨ ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਡੀ. ਐੱਲ. ਐੱਸ. ਏ. ਨਿਰਭਉ ਸਿੰਘ ਗਿੱਲ ਅਤੇ ਸੀ. ਜੇ. ਐੱਮ.-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੁਲ ਕੁਮਾਰ ਆਜ਼ਾਦ ਨੇ ਜਲੰਧਰ ਜ਼ਿਲੇ ਵਿਚ ਬਣਾਈਆਂ ਬੈਂਚਾਂ ਦਾ ਨਿਰੀਖਣ ਵੀ ਕੀਤਾ। ਨਿਰਭਉ ਸਿੰਘ ਗਿੱਲ ਨੇ ਕਿਹਾ ਕਿ ਲੋਕ ਅਦਾਲਤ ਰਾਹੀਂ ਲੋਕਾਂ ਨੂੰ ਜਲਦੀ ਨਿਆਂ ਮਿਲਦਾ ਹੈ। ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਖ਼ਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਇਹ ਫੈਸਲਾ ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਦੇ ਆਧਾਰ ’ਤੇ ਹੀ ਦਿੱਤਾ ਜਾਂਦਾ ਹੈ। ਲੋਕ ਅਦਾਲਤਾਂ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੀਆਂ ਹਨ। ਇਸ ਤੋਂ ਇਲਾਵਾ ਅਰਜ਼ੀਕਾਰ ਵੱਲੋਂ ਭਰੀ ਗਈ ਅਦਾਲਤੀ ਫ਼ੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ:ਜਲੰਧਰ ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਜਾਰੀ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ

ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਾਇਕ ਸਕੱਤਰ ਤੇ ਸੀ. ਜੇ. ਐੱਮ. ਰਾਹੁਲ ਕੁਮਾਰ ਆਜ਼ਾਦ ਨੇ ਦੱਸਿਆ ਕਿ ਅਗਲੀ ਲੋਕ ਅਦਾਲਤ 10 ਮਾਰਚ 2026 ਨੂੰ ਲਗਾਈ ਜਾਵੇਗੀ। ਨਿਰਭਉ ਸਿੰਘ ਗਿੱਲ ਨੇ ਇਹ ਵੀ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲੇ ਵਿਚ ਨਸ਼ਾ ਮੁਕਤੀ ਅਭਿਆਨ ਵੀ ਚਲਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਕਮਿਊਨਿਟੀ ਸੈਂਟਰਾਂ ਵਿਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਅੱਜ ਦੀ ਰਾਸ਼ਟਰੀ ਲੋਕ ਅਦਾਲਤ ਵਿਚ ਮਾਣਯੋਗ ਜੱਜ ਯੁਗੇਸ਼ ਗਿੱਲ ਜੇ. ਐੱਮ. ਆਈ. ਸੀ. ਦੀ ਅਦਾਲਤ ਵਿਚ ਪਿਛਲੇ ਕਈ ਸਾਲਾਂ ਤੋਂ ਦੋ ਸਕੇ ਭਰਾਵਾਂ ਵਿਚਾਲੇ ਚੱਲ ਰਹੇ ਪੈਸਿਆਂ ਦੇ ਵਿਵਾਦ ਨੂੰ ਅਦਾਲਤ ਨੇ ਬਹੁਤ ਸਮਝਦਾਰੀ ਨਾਲ ਸੁਲਝਾਉਂਦੇ ਹੋਏ ਕਮਲਜੀਤ ਸ਼ੂਰ ਅਤੇ ਚਾਂਦ ਸ਼ੂਰ ਦਰਮਿਆਨ ਰਾਜ਼ੀਨਾਮਾ ਕਰਵਾ ਦਿੱਤਾ। ਅਦਾਲਤ ਵੱਲੋਂ ਦੋਵਾਂ ਨੂੰ ਰਕਮ ਦੇ ਚੈਕ ਸੌਂਪ ਕੇ ਖ਼ੁਸ਼ੀ-ਖ਼ੁਸ਼ੀ ਘਰ ਭੇਜਿਆ ਗਿਆ। ਇਹ ਮਾਮਲਾ ਪੂਰੀ ਲੋਕ ਅਦਾਲਤ ਦੌਰਾਨ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਲ੍ਹਾ ਰੂਪਨਗਰ 'ਚ ਵੋਟਾਂ ਦਾ ਕੰਮ ਮੁਕੰਮਲ, ਲੋਕਾਂ 'ਚ ਦਿੱਸਿਆ ਭਾਰੀ ਉਤਸ਼ਾਹ
NEXT STORY