ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਦਰ ਨਵਾਂਸ਼ਹਿਰ ਪੁਲਸ ਨੇ ਇਕ ਵਿਅਕਤੀ ਤੋਂ ਕੈਨੇਡਾ ਭੇਜਣ ਦੇ ਨਾਮ 'ਤੇ ਪੰਜ ਲੱਖ ਰੁਪਏ ਠੱਗਣ ਦੋਸ਼ ਵਿੱਚ ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਵਿਅਕਤੀ ਬਲਜਿੰਦਰ ਸਿੰਘ ਨਿਵਾਸੀ ਘੱਕੇਵਾਲ ਨੇ ਦੱਸਿਆ ਕਿ ਉਸ ਨੇ ਮਾਮਲੇ ਵਿੱਚ ਨਾਮਜ਼ਦ ਕਥਿਤ ਦੋਸ਼ੀ ਗੁਰਦੀਪ ਸਿੰਘ ਅਤੇ ਹਰਜੋਤ ਨਾਗਪਾਲ ਨੂੰ ਵਿਦੇਸ਼ ਕੈਨੇਡਾ ਜਾਣੇ ਲਈ ਪੰਜ ਲੱਖ ਰੁਪਏ ਅਤੇ ਕਾਗਜ਼ਾਤ ਦਿੱਤੇ ਸੀ ਪਰ ਦੋਵੇਂ ਕਥਿਤ ਦੋਸ਼ੀਆਂ ਨੇ ਨਾ ਉਸ ਨੂੰ ਵਿਦੇਸ਼ ਕੈਨੇਡਾ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਅਤੇ ਕਾਗਜਾਤ ਵਾਪਸ ਕੀਤੇ। ਮਾਮਲੇ ਦਾ ਜਾਂਚ ਆਰਥਿਕ ਅਪਰਾਧ ਸ਼ਾਖਾ ਨੇ ਕਰਨੇ ਦੇ ਉਪਰੰਤ ਕਥਿਤ ਆਰੋਪੀ ਗੁਰਦੀਪ ਸਿੰਘ ਅਤੇ ਹਰਜੋਤ ਨਾਗਪਾਲ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ: ਕਾਰ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ ਮਗਰੋਂ ਲੱਗੀ ਅੱਗ, ਮੰਜ਼ਰ ਵੇਖ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਹਾਦਸਾ: ਕਾਰ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ ਮਗਰੋਂ ਲੱਗੀ ਅੱਗ, ਮੰਜ਼ਰ ਵੇਖ ਸਹਿਮੇ ਲੋਕ
NEXT STORY