ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)-ਇਲਾਕੇ ’ਚ ਵਾਪਰੇ ਤਿੰਨ ਵੱਖ-ਵੱਖ ਸੜਕ ਹਾਦਸਿਆਂ ਕਾਰਨ 5 ਲੋਕ ਜ਼ਖ਼ਮੀ ਹੋਏ ਹਨ। ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਤੇ ਪਿੰਡ ਬਸਤੀ ਬੋਹੜਾ ਨੇੜੇ ਅੱਜ ਸਵੇਰੇ ਇਕ ਅਰਟਿਗਾ ਗੱਡੀ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਉਤਰ ਗਈ। ਇਸ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਮੋਹਿਤ ਪੁੱਤਰ ਸਤਿੰਦਰ ਸਿੰਘ ਵਾਸੀ ਪਿੰਡ ਬਸਤੀ ਬੋਹੜਾ, ਕਾਰ ਸਵਾਰ ਜਸਨੀਤ ਕੌਰ ਪਤਨੀ ਮਨਮੀਤ ਸਿੰਘ ਵਾਸੀ ਪੰਡੋਰੀ ਅਰਾਈਆਂ, ਇਕ ਹੋਰ ਔਰਤ ਅਤੇ ਚਾਲਕ ਓਂਕਾਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਝਿੰਗੜ ਕਲਾ ਦੇ ਸੱਟਾ ਲੱਗੀਆਂ ਹਨ । ਪੁਲਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿਨ੍ਹਾਂ ਹਲਾਤ ’ਚ ਵਾਪਰਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ ਮੌਸਮ

ਇਸੇ ਤਰ੍ਹਾਂ ਸ੍ਰੀ ਹਰਗੋਬਿੰਦਪੁਰ ਰੋਡ ਤੇ ਹੀ ਪਲਟਾ ਪੈਟਰੋਲ ਪੰਪ ਨੇੜੇ ਮੋਟਰਸਾਈਕਲ ਨਾਲ ਟਕਰਾਉਣ ਕਾਰਨ ਸਕੂਟਰੀ ਸਵਾਰ ਵਿਦਿਆਰਥਣ ਨੀਲਮ ਕੁਮਾਰੀ ਵਾਸੀ ਕੰਧਾਰੀ ਚੱਕ ਜ਼ਖਮੀ ਹੋ ਗਈ । ਜਿਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਬੀਤੀ ਦੇਰ ਰਾਤ ਹਾਈਵੇਅ 'ਤੇ ਪਿੰਡ ਖੱਖ ਨਜ਼ਦੀਕ ਇਕ ਟਰਾਲੇ ਨੇ ਬਲੈਰੋ ਗੱਡੀ ਵਿਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬਲੈਰੋ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ ਗਨੀਮਤ ਰਹੀ ਕੇ ਗੱਡੀ ਸਵਾਰ ਲੋਕ ਸੁਰੱਖਿਅਤ ਰਹੇ । ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ ਸੁਖਵਿੰਦਰ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਈਡਰਾ ਦੀ ਮਦਦ ਨਾਲ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਸੁਚਾਰੂ ਤਰੀਕੇ ਨਾਲ ਚਲਾਈ।
ਇਹ ਵੀ ਪੜ੍ਹੋ: ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਧਰਨਾ 19ਵੇਂ ਦਿਨ ਵੀ ਜਾਰੀ, ਬੀਮਾਰ ਹੋਣ ਦੇ ਬਾਵਜੂਦ ਪੁੱਜੀ ਦਲਜੀਤ ਦੀ ਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ ਮੌਸਮ
NEXT STORY