ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਬਲਾਚੌਰ ਵਿਖੇ 5 ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਇਨ੍ਹਾਂ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਦੇ ਲਿੰਗ ਨਿਰਧਾਰਨ ਟੈਸਟਾਂ ’ਤੇ ਪਾਬੰਦੀ ਲਗਾ ਕੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ। ਉਨ੍ਹਾਂ ਨੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦੀਆਂ ਧਾਰਾਵਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਨੌਜਵਾਨ ਦਾ ਕਤਲ, ਫਾਟਕ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਸੜੀ ਹੋਈ ਲਾਸ਼
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੀ. ਸੀ. ਪੀ.ਐੱਨ. ਡੀ. ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਕੇ ਭਰੂਣ ਹੱਤਿਆ ਵਰਗੀ ਅਲਾਮਤ ਨੂੰ ਨੱਥ ਪਾਈ ਜਾ ਰਹੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਅੰਦਰ ਜੋ ਵੀ ਕੋਈ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।
ਇਹ ਵੀ ਪੜ੍ਹੋ: ਲੱਗ ਗਈਆਂ ਬੱਚਿਆਂ ਦੀਆਂ ਮੌਜਾਂ: ਪੰਜਾਬ 'ਚ ਭਲਕੇ ਤੋਂ ਆ ਗਈਆਂ ਛੁੱਟੀਆਂ
ਡਾ. ਕਿਰਪਾਲ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਵਿਭਾਗ ਸਖਤ ਕਦਮ ਉਠਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਅੱਗੇ ਤੋਰਨ ਵਿਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਜ਼ਿਲਾ ਸਿਹਤ ਅਫ਼ਸਰ ਸਿੰਘ ਨੇ ਕਿਹਾ ਕਿ ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇਕ ਮਜ਼ਬੂਤ ਧਿਰ ਹੈ ਕਿਉਂਕਿ ਇਹ ਔਰਤ ਹੀ ਹੈ, ਜੋ ਨਾ ਸਿਰਫ਼ ਇਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ ਹੈ, ਸਗੋਂ ਘਰ ਦੀ ਚਾਰਦੀਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਪੀ. ਐੱਨ. ਡੀ. ਟੀ. ਕੋਆਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਨਿਹੰਗ ਸਿੰਘਾਂ ਦਾ ਪੈ ਗਿਆ ਵੱਡਾ ਰੌਲਾ, ਭਖ ਗਿਆ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਨੌਜਵਾਨ ਦਾ ਕਤਲ, ਫਾਟਕ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਸੜੀ ਹੋਈ ਲਾਸ਼
NEXT STORY