ਨੂਰਪੁਰਬੇਦੀ (ਅਵਿਨਾਸ਼ ਸ਼ਰਮਾ)- ਸੀਨੀਅਰ ਪੁਲੀਸ ਕਪਤਾਨ ਰੂਪਨਗਰ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿਚ ਨੂਰਪੁਰਬੇਦੀ ਪੁਲਸ ਵੱਲੋਂ ਥਾਣਾ ਪ੍ਰਭਾਰੀ ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੁੱਟਖੋਹ ਕਰਨ ਵਾਲੇ ਦੋਸ਼ੀ ਵਿਅਕਤੀਆਂ ਦੀ ਭਾਲ ਜਾਰੀ ਹੈ। ਇਸੇ ਲੜੀ ਵਿਚ ਨੂਰਪੁਰਬੇਦੀ ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਇੰਸਪੈਕਟਰ ਥਾਣਾ ਪ੍ਰਭਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਚੌਂਕੀ ਇੰਚਾਰਜ ਹਰੀ ਪੁਰ ਸਬ ਇੰਸਪੈਕਟਰ ਸੋਹਣ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਸਥਾਨਕ ਪਿੰਡਾਂ ਦੇ ਕੁਝ ਨੌਜਵਾਨ ਹਥਿਆਰਾ ਸਮੇਤ ਲੁੱਟਾਂ-ਖੋਹਾਂ ਅਤੇ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਹਨ ਅਤੇ ਉਨ੍ਹਾਂ ਕੋਲ ਲੋਹੇ ਦੀਆਂ ਰਾਡਾਂ, ਕਿਰਪਾਨਾਂ ਅਤੇ ਹੋਰ ਵੀ ਹਥਿਆਰ ਹਨ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: ਪੰਜਾਬ ਦੀ ਸਿਆਸਤ ਦੇ 13 ਅਖਾੜੇ, 12 ’ਤੇ ਆਮ ਆਦਮੀ ਪਾਰਟੀ ਕੋਲ ਖਿਡਾਰੀ ਹੀ ਨਹੀਂ
ਮੁਖ਼ਬਰ ਨੇ ਇਹ ਵੀ ਦੱਸਿਆ ਕਿ ਉਹ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਵੀ ਦੇ ਸਕਦੇ ਹਨ ਅਤੇ ਜੇਕਰ ਪੁਲਸ ਵੱਲੋਂ ਕੋਸ਼ਿਸ਼ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਪੁਲਸ ਪਾਰਟੀ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਖ਼ਿਲਾਫ਼ ਮੁੱਕਦਮਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਕੋਲੋਂ ਕਿਰਪਾਨਾਂ ਅਤੇ ਲੋਹੇ ਦੀਆਂ ਰਾਡਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨਾਂ ਦਾ 2 ਦਿਨਾਂ ਦਾ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਗਈ ਹੈ। ਥਾਣਾ ਪ੍ਰਭਾਰੀ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਇਹ ਵੀ ਮੰਨਿਆ ਹੈ ਕਿ 27 ਜੂਨ ਨੂੰ ਉਨ੍ਹਾਂ ਨੇ ਹਮਲਾ ਕਰਕੇ ਆਸਰੋਂ ਨੇੜੇ ਠੇਕਾ ਲੁੱਟਿਆ ਸੀ। ਪੁਲਸ ਪਾਰਟੀ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਨਿੱਜੀ ਹੋਟਲ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਾਤ 'ਚ ਫੜੇ ਕੁੜੀਆਂ-ਮੁੰਡੇ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਸਿਵਲ ਹਸਪਤਾਲ ’ਚ ਮਹਿਲਾ ਡਾਕਟਰ ’ਤੇ ਲਾਇਆ ਗਲਤ ਐੱਮ. ਐੱਲ. ਆਰ. ਕੱਟਣ ਦਾ ਦੋਸ਼, ਹੋਇਆ ਹੰਗਾਮਾ
NEXT STORY