ਹਰਿਆਣਾ (ਆਨੰਦ, ਰੱਤੀ)- ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਹਰਿਆਣਾ ਪੁਲਸ ਨੇ ਇਕ ਵਿਅਕਤੀ ਤੋਂ 50 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਆਈ. ਦਲਜੀਤ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਟੀ-ਪੁਆਇੰਟ ਹਾਜੀਪੁਰ ਨੇੜੇ ਸੁਖਵਿੰਦਰ ਸਿੰਘ ਉਰਫ਼ ਬੰਟੀ ਪੁੱਤਰ ਸਤਨਾਮ ਸਿੰਘ ਨਿਵਾਸੀ ਭੂੰਗਾ ਹਰਿਆਣਾ ਨੂੰ ਉਸ ਦੇ ਮੋਟਰਸਾਈਕਲ ਡਿਸਕਵਰ ਪੀ. ਬੀ. 07 ਏ. ਕਿਊ. 0168 ਸਮੇਤ ਗ੍ਰਿਫ਼ਤਾਰ ਕੀਤਾ ਅਤੇ ਜਦੋਂ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗ੍ਰਾਮ ਨਸ਼ੀਲਾ ਪਦਾਰਥ (ਹੈਰੋਇਨ) ਬਰਾਮਦ ਹੋਇਆ। ਹਰਿਆਣਾ ਪੁਲਸ ਸਟੇਸ਼ਨ ਨੇ ਮੁਲਜ਼ਮ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ ਦਾ ਇਹ ਹਾਈਵੇਅ ਹੋਇਆ ਬੰਦ ! ਜਲੰਧਰ ਆਉਣ-ਜਾਣ ਵਾਲੇ ਲੋਕ ਦੇਣ ਧਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY