ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਬਾਈਪਾਸ ਨੇੜੇ ਸਰਹੰਦ ਰੋਡ ‘ਤੇ ਸਥਿਤ ਇਕ ਵੇਰਕਾ ਬੂਥ ਵਿੱਚੋਂ ਬੀਤੀ ਰਾਤ ਚੋਰਾਂ ਨੇ ਬੂਥ ਦੇ ਸ਼ੀਸ਼ੇ ਤੋੜ ਕੇ ਲਗਭਗ 50 ਹਜ਼ਾਰ ਰੁਪਏ ਦਾ ਦੇਸੀ ਘਿਓ ਅਤੇ ਹੋਰ ਵੇਰਕਾ ਸਮੱਗਰੀ ਚੋਰੀ ਕਰ ਲਈ। ਇਸ ਸਬੰਧੀ ਲਖਬੀਰ ਸਿੰਘ ਬੱਬੂ ਨੇ ਦੱਸਿਆ ਕਿ ਚੋਰੀ ਦੀ ਵਾਰਦਾਤ ਬੂਥ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਲਖਬੀਰ ਸਿੰਘ ਬੱਬੂ ਨੇ ਦੱਸਿਆ ਕਿ ਉਹ ਪਿਛਲੇ ਚਾਰ ਪੰਜ ਸਾਲ ਤੋਂ ਇਥੇ ਵੇਰਕਾ ਬੂਥ ਚਲਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ, ਕੁੱਤਿਆਂ ਦੇ ਝੁੰਡ ਨੇ ਔਰਤ 'ਤੇ ਕੀਤਾ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ
ਉਸ ਨੇ ਦੱਸਿਆ ਕਿ ਬੀਤੀ ਰਾਤ ਉਹ ਲਗਭਗ ਸਾਢੇ ਅੱਠ ਵਜੇ ਵੇਰਕਾ ਬੂਥ ਬੰਦ ਕਰਕੇ ਘਰ ਚਲਾ ਗਿਆ ਸੀ ਅਤੇ ਉਸ ਨੂੰ ਲਗਭਗ ਸਾਡੇ 9 ਵਜੇ ਫੋਨ ਆਇਆ ਕਿ ਉਸ ਦੇ ਵੇਰਕਾ ਬੂਥ ਵਿੱਚ ਚੋਰੀ ਹੋ ਗਈ ਹੈ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਜਾ ਕੇ ਵੇਖਿਆ ਤਾਂ ਬੂਥ ਦੇ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਉਸ ਦਾ ਲਗਭਗ 15-20 ਕਿਲੋ ਦੇਸੀ ਘਿਓ ਅਤੇ ਹੋਰ ਵੇਰਕਾ ਦਾ ਸਮਾਨ ਚੋਰੀ ਹੋ ਗਿਆ, ਜਿਸ ਨਾਲ ਉਸ ਦਾ ਲਗਭਗ 50 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ। ਲਖਬੀਰ ਸਿੰਘ ਬੱਬੂ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੋਲਗੱਪੇ ਵੇਚਣ ਵਾਲੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰੂਹ ਕੰਬਾਊ ਘਟਨਾ, ਕੁੱਤਿਆਂ ਦੇ ਝੁੰਡ ਨੇ ਔਰਤ 'ਤੇ ਕੀਤਾ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ
NEXT STORY