ਸੁਲਤਾਨਪੁਰ ਲੋਧੀ (ਸੋਢੀ)— 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁੱਢਾ ਦਲ ਪੰਜਵਾਂ ਤਖਤ 96 ਕਰੋੜੀ ਦੇ ਮੌਜੂਦਾ ਮੁਖੀ ਬਾਬਾ ਮਾਨ ਸਿੰਘ ਹਜੂਰ ਸਾਹਿਬ ਵਾਲਿਆਂ ਦੀ ਅਗਵਾਈ 'ਚ ਬਾਬਾ ਲਾਲ ਸਿੰਘ ਮੁਖੀ ਸੁਲਤਾਨਪੁਰ ਲੋਧੀ ਦੀ ਦੇਖ ਰੇਖ ਹੇਠ ਵਿਸ਼ਾਲ ਮੁਹੱਲਾ ਕੱਢਿਆ ਗਿਆ ਅਤੇ ਗੱਤਕਾ ਮੁਕਾਬਲੇ ਕਰਵਾਏ ਗਏ। ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਵਿਖੇ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆਂ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ। ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਨੇ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣੂ ਕਰਵਾਇਆ।
ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਹਰ ਸਿੱਖ ਨੂੰ ਹਰ ਸਮੇਂ ਚੜ੍ਹਦੀਕਲਾ 'ਚ ਰਹਿੰਦਿਆਂ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਜਥੇ. ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿਖਆਵਾਂ 'ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲੇ 'ਚ ਸ਼ਮੂਲੀਅਤ ਕੀਤੀ। ਉਪਰੰਤ ਮਹੱਲੇ ਦੀ ਆਰੰਭਤਾ ਹੋਈ।
ਇਸ ਸਮੇਂ ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਜਥੇ. ਬਾਬਾ ਤਰਸੇਮ ਸਿੰਘ ਮੋਰਾਂਵਾਲੀ ਢਾਢੀ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਲਾਲ ਸਿੰਘ ਰਾਮਪੁਰਾ ਫੂਲ, ਬਾਬਾ ਰਾਏ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ, ਬਾਬਾ ਚੋਜਾ ਸਿੰਘ ਤਰਨਤਾਰਨ, ਬਾਬਾ ਸ਼ੇਰ ਸਿੰਘ, ਬਾਬਾ ਮੈਹਣਾ ਸਿੰਘ, ਬਾਬਾ ਸੁੱਖਾ ਸਿੰਘ ਖਿਆਲਾ ਬਾਬਾ ਬਲਦੇਵ ਸਿੰਘ ਮੁਸਤਰਾਬਾਦ ਆਦਿ ਹਾਜ਼ਰ ਸਨ।
ਪਲਾਸਟਿਕ ਦੇ ਜ਼ਬਤ ਕੀਤੇ ਗਏ ਲਿਫਾਫਿਆਂ ਨਾਲ ਬਣ ਸਕਦੇ ਹਨ ਬੈਂਚ
NEXT STORY