ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਇਲਾਕੇ ਵਿਚ ਸ਼ੁਰੂ ਹੋ ਚੁੱਕੀਆਂ ਹਨ। ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਵੱਖ-ਵੱਖ ਪਿੰਡਾਂ ਵਿਚ ਪਿਛਲੇ ਕਈ ਦਿਨਾਂ ਤੋਂ ਸਵੇਰੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਉੱਥੇ ਹੀ ਅੱਜ ਵੱਖ-ਵੱਖ ਪਿੰਡਾਂ ਵਿਚ ਖਾਲਸਾਈ ਸ਼ਾਨ ਦੇ ਨਾਲ ਨਗਰ ਕੀਰਤਨ ਸਜਾਏ ਗਏ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਬੇਰ ਸਾਹਿਬ ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨਤਮਸਤਕ
ਗੁਰਦੁਆਰਾ ਸ੍ਰੀ ਸਿੰਘ ਸਭਾ ਦਸਮੇਸ਼ ਨਗਰ ਟਾਂਡਾ ਤੋਂ ਨਗਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਵਿਚ ਸ਼ੁਰੂ ਹੋਇਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਦੇਖਰੇਖ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ। ਇਸ ਦੌਰਾਨ ਰਾਗੀ ਜੱਥੇ ਅਤੇ ਸੰਗਤਾਂ ਗੁਰਬਾਣੀ ਦਾ ਜਾਪੁ ਕਰਦੇ ਜਾ ਰਹੀਆਂ ਸਨ। ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਟਾਂਡਾ ਪੁੜੀ ਤਹਿਸੀਲ ਰੋਡ ਸ਼ਹੀਦ ਚੌਂਕ ਸਰਕਾਰੀ ਹਸਪਤਾਲ ਚੌਕ, ਸ਼ਿਮਲਾ ਪਹਾੜੀ ਪਾਰਕ ਬਾਬਾ ਬੂਟਾ ਭਗਤ ਮਾਰਕੀਟ, ਡੇਰਾ ਬਾਬਾ ਬਲਵੰਤ ਬਲਵੰਤ ਸਿੰਘ ਜੀ ਦਾਰਾਪੁਰ ਟਾਂਡਾ, ਥਾਣਾ ਚੌਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ ਹੋਇਆ।

ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਚੋਧਰੀ ਬਲਬੀਰ ਸਿੰਘ ਮਿਆਣੀ, ਵਿਧਾਇਕ ਜਸਵੀਰ ਸਿੰਘ ਰਾਜਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਮਨਜੀਤ ਸਿੰਘ ਦਸੂਹਾ ਆਦਿ ਆਗੂਆਂ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾ ਦਿੱਤੀਆਂ ਹਨ। ਇਸੇ ਤਰ੍ਹਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦਬੁਰਜੀ ਤੋਂ ਵੀ ਖਾਲਸਾਈ ਸ਼ਾਨ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਹਾਜ਼ਰੀ ਲੁਆਈ।




ਇਹ ਵੀ ਪੜ੍ਹੋ: Punjab:ਹੈਂ ਇਹ ਕੀ! 4 ਸਾਲ ਬਾਅਦ ਜ਼ਿੰਦਾ ਨਿਕਲਿਆ ਜਬਰ-ਜ਼ਿਨਾਹ ਦਾ ਮੁਲਜ਼ਮ, ਹੈਰਾਨ ਕਰੇਗਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਡਸਟਰੀ ਤੇ ਬਿਜਲੀ ਮਹਿਕਮੇ ਲਈ ਮਾਨ ਸਰਕਾਰ ਕੋਲ ਹਨ ਵੱਡੇ ਤੇ ਸ਼ਾਨਦਾਰ ਪਲਾਨ : ਸੰਜੀਵ ਅਰੋੜਾ
NEXT STORY