ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਪੁਲਸ ਨੇ ਪਿੰਡ ਮੋਰਾਂਵਾਲੀ ਦੇ ਇਕ ਘਰ ਵਿਚੋਂ ਇਕ ਰਿਵਾਲਵਰ, ਇਕ ਪਿਸਤੌਲ ਸਮੇਤ 6 ਜ਼ਿੰਦਾ ਕਾਰਤੂਸ ਅਤੇ ਇਕ ਮੈਗਜ਼ੀਨ ਬਰਾਮਦ ਕੀਤਾ ਹੈ। ਜਦਕਿ ਇਸ ਦੌਰਾਨ ਦੋਸ਼ੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਲਖਬੀਰ ਸਿੰਘ, ਏ. ਐੱਸ. ਆਈ. ਰਾਜੇਸ਼ ਕੁਮਾਰ ਅਤੇ ਏ. ਐੱਸ. ਆਈ. ਰਵੀਸ਼ ਕੁਮਾਰ ਨੇ ਕਿੱਤਣ ਨੇੜੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਕਿ ਮਨਜੋਤ ਉਰਫ਼ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮੋਰਾਂਵਾਲੀ ਨਾਜਾਇਜ਼ ਤੌਰ ’ਤੇ ਫੇਸਬੁੱਕ ਅਤੇ ਇੰਸਟਾਗ੍ਰਾਮ ’ਤੇ ਨਾਜਾਇਜ਼ ਅਸਲੇ ਦੀਆਂ ਫੋਟੋਆਂ ਪਾ ਰਿਹਾ ਹੈ। ਜੇਕਰ ਹੁਣੇ ਉਸ ਦੇ ਘਰ ਛਾਪਾ ਮਾਰਿਆ ਜਾਵੇ ਤਾਂ ਨਾਜਾਇਜ਼ ਹਥਿਆਰ ਮਿਲ ਸਕਦੇ ਹਨ।
ਇਹ ਵੀ ਪੜ੍ਹੋ- ਕੀਰਤਪੁਰ ਸਾਹਿਬ ਫੁੱਲ ਤਾਰਨ ਗਿਆ ਸੀ ਪਰਿਵਾਰ, ਜਦ ਘਰ ਆ ਕੇ ਵੇਖਿਆ ਤਾਂ ਉੱਡ ਗਏ ਹੋਸ਼
ਜਿਸ ਤੋਂ ਬਾਅਦ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਨ ’ਤੇ ਜਦੋਂ ਰੇਡ ਪੁਲਸ ਪਾਰਟੀ ਨੇ ਮਨਜੋਤ ਮਨੀ ਦੇ ਘਰ ਦੇ ਗੇਟ ’ਤੇ ਦਸਤਕ ਦਿੱਤੀ ਤਾਂ ਗੇਟ ਖੋਲ੍ਹਣ ਦੀ ਬਜਾਏ ਮਨਜੋਤ ਆਪਣੇ ਹੱਥ ’ਚ ਪਿਆ ਬੈਗ ਛੱਡ ਕੇ ਪੌੜੀਆਂ ਰਾਹੀਂ ਭੱਜ ਗਿਆ। ਜਿਸ ਤੋਂ ਬਾਅਦ ਪੁਲਸ ਨੇ ਗੇਟ ਤੋੜ ਕੇ ਮਨਜੋਤ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਰਿਵਾਲਵਰ, ਫੀਲਡ ਗੰਨ ਕਾਨਪੁਰ 2012, 6 ਜ਼ਿੰਦਾ ਕਾਰਤੂਸ, ਇਕ ਪਿਸਤੌਲ ਅਤੇ ਮੈਗਜ਼ੀਨ ਤੋਂ ਇਲਾਵਾ ਓਪੋ ਦਾ ਇਕ ਮੋਬਾਈਲ ਫੋਨ ਬਰਾਮਦ ਹੋਇਆ। ਥਾਣਾ ਗੜ੍ਹਸ਼ੰਕਰ ਵਿਖੇ ਮਨਜੋਤ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਕਿੰਡਰ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸਿਵਲ ਸਰਜਨ ਦਫ਼ਤਰ ’ਚ ਹੋਏ ਕਰੋੜਾਂ ਦੇ ਘਪਲੇ ਦਾ ਰਿਕਾਰਡ ਚੰਡੀਗੜ੍ਹ ’ਚ ਜਾਂਚ ਕਮੇਟੀ ਨੂੰ ਸੌਂਪਿਆ
NEXT STORY