ਦਸੂਹਾ (ਨਾਗਲਾ, ਝਾਵਰ)-ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਬਕਾਰੀ ਵਿਭਾਗ ਜਲੰਧਰ ਜ਼ੋਨ ਦੇ ਡਿਪਟੀ ਕਮਿਸ਼ਨਰ ਪਰਮਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਆਬਕਾਰੀ ਵਿਭਾਗ ਵੱਲੋਂ ਬਿਆਸ ਦਰਿਆ ਦੇ ਮੰਡ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਆਬਕਾਰੀ ਅਫ਼ਸਰ ਸੁਖਵਿੰਦਰ ਸਿੰਘ ਅਤੇ ਨਵਜੋਤ ਭਾਰਤੀ ਨੇ ਦੱਸਿਆ ਕਿ ਅੱਜ ਸਵੇਰੇ ਆਬਕਾਰੀ ਸਰਕਲ ਦਸੂਹਾ ਦੇ ਪਿੰਡਾਂ ਭੀਖੋਵਾਲ, ਬੁੱਦੋਬਰਕਤ ਅਤੇ ਟੇਰਕਿਆਣਾ ਵਿੱਚ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ ਐਕਸਾਈਜ਼ ਇੰਸਪੈਕਟਰ ਲਵਪ੍ਰੀਤ ਸਿੰਘ, ਕੁਲਵੰਤ ਸਿੰਘ ਅਤੇ ਅਨਿਲ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਨਾਜਾਇਜ਼ ਸ਼ਰਾਬ ਦੇ ਕਥਿਤ ਠੇਕੇਦਾਰਾਂ ਨੇ ਦਰਿਆ ਦੇ ਕੰਢੇ ਡੂੰਘੇ ਟੋਏ ਪੁੱਟ ਕੇ ਕੱਚੀ ਸ਼ਰਾਬ ਨੂੰ ਤਰਪਾਲਾਂ 'ਚ ਛੁਪਾਇਆ ਹੋਇਆ ਸੀ।
ਇਹ ਵੀ ਪੜ੍ਹੋ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 5 ਜ਼ਿਲ੍ਹਿਆਂ 'ਚ ਐੱਸ. ਐੱਸ. ਪੀਜ਼. ਦੀ ਕੀਤੀ ਤਾਇਨਾਤੀ
ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਉਨ੍ਹਾਂ ਨੂੰ 2 ਚਾਲੂ ਭੱਠੀਆਂ, 8 ਤਰਪਾਲਾਂ, 8 ਫੁੱਟ ਲੰਬੀਆਂ ਪਲਾਸਟਿਕ ਦੀ ਪਾਈਪ, 5 ਡਰੰਮ, 4 ਪਲਾਸਟਿਕ ਦੇ ਕੇਨ , 3 ਸਿਲਵਰ ਦੇ ਭਾਂਡੇ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ 64 ਹਜ਼ਾਰ ਕਿਲੋ ਲਾਹਣ ਅਤੇ 45 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਥੇ ਵਰਣਨਯੋਗ ਹੈ ਕਿ ਇਸੇ ਸਬੰਧ ਵਿਚ ਪੰਜਾਬ ਕੇਸਰੀ ਵੱਲੋਂ 21 ਮਾਰਚ ਨੂੰ ‘‘ਕੱਚੀ ਸ਼ਰਾਬ ਕੱਢਣ ਅਤੇ ਸਟੋਰ ਕਰਨ ਦਾ ਧੰਦਾ ਜ਼ੋਰਾਂ ’ਤੇ ਹੈ’’ਸਿਰਲੇਖ ਹੇਠ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ।
ਇਹ ਵੀ ਪੜ੍ਹੋ: ਫੋਨ ਕਰ ਕਿਹਾ, ਮੈਂ ਗੈਂਗਸਟਰ ਜੱਗੂ ਭਗਵਾਨਪੁਰੀਆ ਬੋਲਦਾਂ ਤੇ ਮੰਗੀ 5 ਲੱਖ ਦੀ ਫਿਰੌਤੀ, ਦਿੱਤੀ ਇਹ ਧਮਕੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 5 ਜ਼ਿਲ੍ਹਿਆਂ 'ਚ ਐੱਸ. ਐੱਸ. ਪੀਜ਼. ਦੀ ਕੀਤੀ ਤਾਇਨਾਤੀ
NEXT STORY