ਗੜ੍ਹਦੀਵਾਲਾ (ਮੁਨਿੰਦਰ)-ਗੜ੍ਹਦੀਵਾਲਾ ਪੁਲਸ ਨੇ ਨਾਜਾਇਜ਼ ਸ਼ਰਾਬ ਦੀਆਂ 69 ਬੋਤਲਾਂ ਬਰਾਮਦ ਕੀਤੀਆਂ ਹਨ, ਜਦਕਿ ਮੁਲਜ਼ਮ ਪੁਲਸ ਪਾਰਟੀ ਨੂੰ ਵੇਖ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਏ. ਐੱਸ. ਆਈ. ਜੱਗਾ ਰਾਮ ਪੁਲਸ ਪਾਰਟੀ ਸਮੇਤ ਪਿੰਡ ਜੀਆਂ ਸਹੋਤਾ, ਥੇਂਦਾ ਚਿਪੜਾ, ਧੁੱਗਾ ਕਲਾਂ, ਅੰਬਾਲਾ ਜੱਟਾਂ ਅਤੇ ਜੌਹਲਾਂ ਆਦਿ ਪਿੰਡਾਂ ਵੱਲ ਗਸ਼ਤ ’ਤੇ ਜਾ ਰਹੇ ਸਨ।
ਇਹ ਵੀ ਪੜ੍ਹੋ : ਨਿੱਕੀ ਜਿਹੀ ਗੱਲ ਨੇ ਉਜਾੜਿਆ ਘਰ, ਪਤਨੀ ਨੇ ਨਹਿਰ 'ਚ ਛਾਲ ਮਾਰ ਤੇ ਪਤੀ ਨੇ ਘਰ 'ਚ ਕੀਤੀ ਖ਼ੁਦਕੁਸ਼ੀ
ਜਦੋਂ ਪੁਲਸ ਪਾਰਟੀ ਗੜ੍ਹਦੀਵਾਲਾ ਤਹਿਸੀਲ ਕੰਪਲੈਕਸ ਦੇ ਨਜ਼ਦੀਕ ਪਹੁੰਚੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੰਦੇ ਨਾਲੇ ਦੇ ਨਜ਼ਦੀਕ ਝਾੜੀਆਂ ’ਚ ਸੁਰਿੰਦਰ ਪਾਲ ਉਰਫ਼ ਭੀਮਾ ਪੁੱਤਰ ਰਮੇਸ਼ ਲਾਲ ਨਿਵਾਸੀ ਵਾਰਡ ਨੰਬਰ-11 ਮੁਹੱਲਾ ਵਾਲਮੀਕਿ ਥਾਣਾ ਗੜ੍ਹਦੀਵਾਲਾ ਸ਼ਰਾਬ ਦੀਆਂ ਪੇਟੀਆਂ ਰੱਖ ਕੇ ਆਪਣੇ ਗਾਹਕਾਂ ਨੂੰ ਵੇਚ ਰਿਹਾ ਹੈ। ਪੁਲਸ ਪਾਰਟੀ ਨੇ ਜਦੋਂ ਉਕਤ ਜਗ੍ਹਾ ’ਤੇ ਰੇਡ ਕੀਤੀ ਤਾਂ ਮੁਲਜ਼ਮ ਪੁਲਸ ਪਾਰਟੀ ਨੂੰ ਵੇਖ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਜਦੋਂ ਪੁਲਸ ਪਾਰਟੀ ਨੇ ਭੰਗ ਅਤੇ ਝਾੜੀਆਂ ਦੀ ਤਲਾਸ਼ੀ ਲਈ ਤਾਂ ਉਥੋਂ ਨਾਜਾਇਜ਼ ਸ਼ਰਾਬ ਦੀਆਂ 69 ਬੋਤਲਾਂ ਬਰਾਮਦ ਹੋਈਆਂ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
30 ਲੱਖ ਰੁਪਏ ਦੀ ਠੱਗੀ ਦੇ ਮਾਮਲੇ ’ਚ ਟਰੈਵਲ ਏਜੰਟ ਵਿਰੁੱਧ ਕੇਸ ਦਰਜ
NEXT STORY