ਬਲਾਚੌਰ (ਬੈਂਸ, ਬ੍ਰਹਮਪੁਰੀ)-ਨਗਰ ਕੌਂਸਲ ਬਲਾਚੌਰ ਦੀਆਂ ਹੋਈਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ 15 ਵਿਚੋਂ 8 ਸੀਟਾਂ ਜਿੱਤ ਕੇ ਇਹ ਸਾਬਤ ਕਰ ਦਿੱਤਾ ਕਿ ਬਲਾਚੌਰ ਹਲਕੇ ਵਿਚ ਆਮ ਆਦਮੀ ਪਾਰਟੀ ਸਾਰੀਆਂ ਪਾਰਟੀਆਂ ਦੇ ਨਾਲ ਉਹ ਉੱਪਰ ਹੈ। 15 ਵਾਰਡਾਂ ਵਿਚ ਹੋਈਆਂ ਚੋਣਾਂ ਵਿਚ 16,690 ਵੋਟਰਾਂ ਵਿਚੋਂ 12,090 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਆਈ ਸਾਹਮਣੇ
ਇਸ ਤਰ੍ਹਾਂ 72 ਫ਼ੀਸਦੀ ਵੋਟਾਂ ਪਾ ਕੇ ਲੋਕਾਂ ਨੇ ਲੋਕਤੰਤਰੀ ਅਧਿਕਾਰ ਦੁਆਰਾ ਆਪਣੇ-ਆਪਣੇ ਵਾਰਡਾਂ ਵਿਚੋਂ ਆਪਣੇ ਮਨ ਪਸੰਦੀਦਾ ਨਗਰ ਕੌਂਸਲ ਮੈਂਬਰ ਚੁਣੇ। ਆਉਣ ਵਾਲੇ ਦਿਨਾਂ ਵਿਚ ਨਗਰ ਕੌਂਸਲ ਬਲਾਚੌਰ ਦੀ ਪ੍ਰਧਾਨਗੀ ਦਾ ਉਮੀਦਵਾਰ ਆਮ ਆਦਮੀ ਪਾਰਟੀ ਵਿਚੋਂ ਹੋਵੇਗਾ। ਅੱਜ ਮੁੱਖ ਚੌਂਕ ਬਲਾਚੌਰ ਵਿੱਚ ਜੇਤੂ ਸਾਰੇ ਉਮੀਦਵਾਰਾਂ ਨੇ ਮੈਡਮ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ, ਕਰਨਵੀਰ ਕਟਾਰੀਆ, ਸਤਨਾਮ ਜਲਾਲਪੁਰ, ਸ਼ਿਵਕਰਨ ਚੇਚੀ, ਸੇਠੀ ਉਧਨੋਵਾਲ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਸੋਸ਼ਲ ਮੀਡੀਆ ਇੰਚਾਰਜ ਵਿਨੋਦ ਬੈਂਸ ਤੋਂ ਇਲਾਵਾ ਸ਼ਹਿਰ ਅਤੇ ਪਿੰਡਾਂ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਹਾਜ਼ਰ ਜੇਤੂ ਉਮੀਦਵਾਰਾਂ ਅਤੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਚੌਂਕ ਬਲਾਚੌਰ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਿਕ ਜਿੱਤ ਉਪਰੰਤ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਸੀ ਜੇਤੂ ਉਮੀਦਵਾਰਾਂ ਨੇ ਆਪਣੇ-ਆਪਣੇ ਘਰਾਂ ਦੇ ਵਿਚ ਸਮਰਥਕਾਂ ਦੇ ਨਾਲ ਡੀ. ਜੇ. ਲਾ ਕੇ ਭੰਗੜੇ ਪਾਏ।
ਇਹ ਵੀ ਪੜ੍ਹੋ- ਮੋਹਾਲੀ ਬਿਲਡਿੰਗ ਹਾਦਸੇ ਦੀ ਰੂਹ ਕੰਬਾਊ ਲਾਈਵ ਵੀਡੀਓ ਆਈ ਸਾਹਮਣੇ, 6 ਸਕਿੰਟਾਂ 'ਚ ਹੋਈ ਢਹਿ-ਢੇਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੇਅਰ ਅਹੁਦੇ ਦੇ ਦਾਅਵੇਦਾਰ ਅਸ਼ਵਨੀ ਅਗਰਵਾਲ ਨੇ ਵਾਰਡ ਨੰਬਰ 80 ਤੋਂ ਚੋਣ ਜਿੱਤੀ
NEXT STORY