ਹਾਜੀਪੁਰ (ਜੋਸ਼ੀ)-ਇਲਾਕੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖ਼ਰੀਦ ਏਜੰਸੀ ਨੇ ਹੁਣ ਤੱਕ ਕੁੱਲ੍ਹ 800 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮਾਰਕੀਟ ਕਮੇਟੀ ਦੇ ਸਕੱਤਰ ਅਕਾਸ਼ਦੀਪ, ਆਕਸ਼ਨ ਰਿਕਾਰਡਰ ਵਿਕਾਸ ਗਿੱਲ, ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਬਲਵਿੰਦਰ ਸਿੰਘ ਰਾਮੀਗੜੀਆ ਅਤੇ ਅਨਿਲ ਬਹਿਲ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਹ ਵੀ ਪੜ੍ਹੋ: ਧਾਰਮਿਕ ਸਥਾਨਾਂ 'ਤੇ ਜਾਣ ਲਈ ਪੰਜਾਬ ਵਾਸੀਆਂ ਦਾ ਸਫ਼ਰ ਹੋਵੇਗਾ ਸੌਖਾਲਾ, ਜਲਦ ਹੋਣ ਜਾ ਰਿਹੈ...
ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁੱਕਾ ਅਤੇ ਸਾਫ਼ ਝੋਨਾ ਹੀ ਮੰਡੀਆਂ ’ਚ ਲੈ ਕੇ ਆਉਣ ਤਾਂ ਜੋ ਖ਼ਰੀਦ ਪ੍ਰਕਿਰਿਆ ’ਚ ਕੋਈ ਰੁਕਾਵਟ ਨਾ ਆਵੇ ਅਤੇ ਉਨ੍ਹਾਂ ਨੂੰ ਜਲਦੀ ਭੁਗਤਾਨ ਹੋ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਹੈ ਕਿ ਕਿਸਾਨਾਂ ਨੂੰ ਫ਼ਸਲ ਵੇਚਣ ’ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇਗਾ। ਝੋਨੇ ਦੀ ਖ਼ਰੀਦ ਦਾ ਕੰਮ ਆਉਣ ਵਾਲੇ ਦਿਨਾਂ ’ਚ ਹੋਰ ਵੀ ਤੇਜ਼ ਹੋਣ ਦੀ ਉਮੀਦ ਹੈ ਕਿਉਂਕਿ ਵਾਢੀ ਦਾ ਸੀਜ਼ਨ ਸਿਖਰਾਂ ਵੱਲ ਵਧ ਰਿਹਾ ਹੈ।
ਇਹ ਵੀ ਪੜ੍ਹੋ: DIG ਭੁੱਲਰ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, 14 ਦਿਨਾਂ ਲਈ ਭੇਜਿਆ ਗਿਆ ਜੁਡੀਸ਼ੀਅਲ ਰਿਮਾਂਡ 'ਤੇ
ਮੰਡੀ ਆੜ੍ਹਤੀਆਂ ਜਿਨ੍ਹਾਂ ’ਚ ਵਰਿੰਦਰ ਕੁਮਾਰ ਬੱਬੂ, ਪਰਮਵੀਰ ਸਿੰਘ ਢਾਡੇਕਟਵਾਲ ਅਤੇ ਲਖਵਿੰਦਰ ਸਿੰਘ ਟਿੰਮੀ ਸ਼ਾਮਲ ਹਨ, ਨੇ ਦੱਸਿਆ ਹੈ ਕਿ ਇਸ ਵਾਰ ਖੇਤਰ ’ਚ ਸਰਕਾਰ ਦੇ ਪ੍ਰਮਾਣਿਤ ਝੋਨੇ ਦੇ ਬੀਜ ਪੀ. ਆਰ. 131 ਨੂੰ ਲੱਗੀ ਬੀਮਾਰੀ ਕਾਰਨ ਕਿਸਾਨਾਂ ਦੀ ਤਬਾਹ ਹੋਈ ਫਸਲ ਦਾ ਅਸਰ ਸਾਹਮਣੇ ਦਿਖਾਈ ਦੇ ਰਿਹਾ ਹੈ। ਪਿਛਲੇ ਝੋਨੇ ਦੇ ਸੀਜ਼ਨ ਦੇ ਮੁਕਾਬਲੇ ਇਸ ਵਾਰ ਸਿਰਫ਼ 50 ਫੀਸਦੀ ਹੀ ਝੋਨੇ ਦੀ ਫਸਲ ਮੰਡੀਆਂ ’ਚ ਆਉਣ ਦੀ ਸੰਭਾਵਨਾ ਹੈ। ਇਸ ਲਈ ਆੜ੍ਹਤੀਆ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਇਹ ਕੁਦਰਤੀ ਆਫ਼ਤ ਨਹੀਂ ਸਗੋਂ ਸਰਕਾਰੀ ਪ੍ਰਮਾਣਿਤ ਬੀਜ ’ਚ ਆਈ ਖਰਾਬੀ ਦਾ ਮਾਮਲਾ ਹੈ, ਜਿਸ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਮਿਲਣਾ ਲਾਜ਼ਮੀ ਹੈ। ਇਸ ਮੌਕੇ ਦੇਸ ਰਾਜ ਦਗਨ, ਗੁਰਕੀਰਤ ਸਿੰਘ, ਮਲਕੀਤ ਸਿੰਘ ਪੋਤਾ, ਬਲਵੀਰ ਸਿੰਘ ਹੰਦਵਾਲ, ਜਨਕ ਰਾਜ ਗੇਰਾ, ਗਾਮਾ ਸੰਧਵਾਲ, ਇੰਦਰ ਸਿੰਘ ਗੇਰਾ, ਸ਼ਮਸ਼ੇਰ ਸਿੰਘ ਰੈਲੀ, ਸੇਵਾ ਸਿੰਘ ਕੁਲੀਆਂ, ਲਾਲਾ ਮੁਕੇਸ਼ ਕੁਮਾਰ, ਬਖਸ਼ੀ ਸਿੰਘ ਗੇਰਾ, ਅਤੇ ਅਨਿਲ ਰਾਣਾ ਤੋਂ ਇਲਾਵਾ ਹੋਰ ਕਿਸਾਨ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਹੌਲਦਾਰ ਤੇ ਸਬ ਇੰਸਪੈਕਟਰ ਦੀ ਅੱਧੀ ਦਰਜਨ ਨੌਜਵਾਨਾਂ ਨੇ ਕੀਤੀ ਕੁੱਟਮਾਰ, ਹੈਰਾਨ ਕਰੇਗਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਾਰਮਿਕ ਸਥਾਨਾਂ 'ਤੇ ਜਾਣ ਲਈ ਪੰਜਾਬ ਵਾਸੀਆਂ ਦਾ ਸਫ਼ਰ ਹੋਵੇਗਾ ਸੌਖਾਲਾ, ਜਲਦ ਹੋਣ ਜਾ ਰਿਹੈ...
NEXT STORY