ਟਾਂਡਾ ਉੜਮੁੜ(ਵਰਿੰਦਰ ਪੰਡਿਤ): ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਹਾਈਵੇ ਚੌਲਾਂਗ ਟੋਲ ਪਲਾਜ਼ਾ ਤੇ ਲਾਇਆ ਗਿਆ ਰੋਸ ਧਰਨਾ ਅੱਜ 81ਵੇਂ ਦਿਨ ਵੀ ਜਾਰੀ ਰਿਹਾ। ਜਿਸ ’ਚ ਭਾਗ ਲੈਂਦੇ ਹੋਏ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਖੇਤੀ ਕਾਨੂੰਨਾਂ ਅਤੇ ਉਨ੍ਹਾਂ ਨੂੰ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿ੍ਰਥਪਾਲ ਸਿੰਘ, ਬਲਬੀਰ ਸਿੰਘ ਸੋਹੀਆਂ ਅਤੇ ਅਮਰਜੀਤ ਸਿੰਘ ਦੀ ਅਗਵਾਈ ’ਚ ਅੱਜ ਦੇ ਰੋਸ ਵਿਖਾਵੇ ਦੌਰਾਨ ਬੁਲਾਰਿਆਂ ਸਤਪਾਲ ਸਿੰਘ ਮਿਰਜ਼ਾਪੁਰ, ਗੁਰਮਿੰਦਰ ਸਿੰਘ, ਨੇ ਆਖਿਆ ਕਿ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ’ਚ ਸੋਧਾ ਨੂੰ ਲੈ ਕੇ ਗੱਲਬਾਤ ਲਈ ਸੱਦੇ ਭੇਜ ਕੇ ਕਿਸਾਨ ਅੰਦੋਲਨ ਨੂੰ ਉਲਝਾਉਣਾ ਚਾਹੁੰਦੀ ਹੈ ਪਰੰਤੂ ਦੇਸ਼ ਵਿਆਪੀ ਕਿਸਾਨ ਅੰਦੋਲਨ ਦੇ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੋਇਆ ਹੈ ਕਿ ਗੱਲਬਾਤ ਜੇਕਰ ਹੋਵੇਗੀ ਤਾਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਦੀ ਸ਼ਰਤ ਤੇ ਹੀ ਹੋਵੇਗੀ।
ਉਨ੍ਹਾਂ ਆਖਿਆ ਸਰਕਾਰ ਦੀ ਕਿਸਾਨ ਅੰਦੋਲਨ ਪ੍ਰਤੀ ਗੈਰ ਸੰਜੀਦਗੀ ਹੈ ਅਤੇ ਨੀਅਤ ’ਚ ਖੋਟ ਹੈ ਇਸੇ ਲਈ ਸਰਕਾਰ ਲਗਾਤਾਰ ਨਕਲੀ ਕਿਸਾਨ ਖੜੇ੍ਹ ਕਰਕੇ ਖੇਤੀ ਕਾਨੂੰਨਾਂ ਦੇ ਸਮਰਥਨ ਦਾ ਦਾਅਵਾ ਕਰ ਰਹੀ ਹੈ ਜੋ ਗੁੰਮਰਾਹਕੁੰਨ ਹੈ। ਉਨ੍ਹਾਂ ਆਖਿਆ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਹੁਣ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਦਾ ਇਕ ਹੋਰ ਵੱਡਾ ਜੱਥਾ ਅੱਜ ਦਿੱਲੀ ਲਈ ਰਵਾਨਾ ਹੋਇਆ ਹੈ। ਇਸ ਮੌਕੇ ਮੌਜੂਦ ਕਿਸਾਨ ਆਗੂ ਅਤੇ ਸਮਾਜ ਸੇਵਕ ਮਨਜੀਤ ਸਿੰਘ ਦਸੂਹਾ ਨੇ ਜੱਥੇ ਨੂੰ 10 ਹਜ਼ਾਰ ਰੁਪਏ ਦਾ ਸਹਿਯੋਗ ਦਿੱਤਾ। ਇਸ ਮੌਕੇ ਮਨਜੀਤ ਸਿੰਘ ਦਸੂਹਾ, ਰਤਨ ਸਿੰਘ ਖੋਖਰ, ਜਗਤਾਰ ਸਿੰਘ, ਕੁਲਵੰਤ ਸਿੰਘ, ਜਗਦੀਪ ਸਿੰਘ, ਸੁਰਜੀਤ ਸਿੰਘ, ਸੁਲੱਖਣ ਸਿੰਘ, ਕੁਲਵੰਤ ਸਿੰਘ, ਸੁਖਬੀਰ ਸਿੰਘ, ਸੁਖਮਨ ਜੋਤ ਸਿੰਘ, ਸੋਹਣ ਸਿੰਘ, ਗੁਰਦੇਵ ਸਿੰਘ ਪਟਵਾਰੀ, ਗੁਰਦੇਵ ਸਿੰਘ ਜਹੂਰਾ, ਕੁਲਦੀਪ ਸਿੰਘ, ਗੁਰਦੇਵ ਸਿੰਘ ਸੱਲਾ, ਮਨੋਹਰ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਪਰਮਜੀਤ ਸਿੰਘ, ਕੁਲਵੰਤ ਸਿੰਘ ਕੁਰਾਲਾ, ਤਰਲੋਚਨ ਸਿੰਘ, ਤੀਰਥ ਸਿੰਘ, ਦਰਸ਼ਨ ਸਿੰਘ, ਹਰਜਿੰਦਰ ਸਿੰਘ, ਹਰਭਜਨ ਸਿੰਘ, ਮਲਕੀਤ ਸਿੰਘ, ਮੰਗਲ ਸਿੰਘ, ਪ੍ਰਗਟ ਸਿੰਘ, ਚੰਨਣ ਸਿੰਘ, ਮਹਿੰਦਰ ਸਿੰਘ, ਹਰਦੇਵ ਸਿੰਘ, ਸੇਵਕ ਸਿੰਘ, ਸੁਖਰਾਜ ਸਿੰਘ, ਸੱਜਣ ਸਿੰਘ, ਬਲਕਾਰ ਸਿੰਘ ਆਦਿ ਮੌਜੂਦ ਸਨ।
ਪਿੰਡ ਡੁੱਗਰੀ ਦੀ ਮਸਜਿਦ ’ਤੇ ਨਾਜਾਇਜ਼ ਕਬਜਾ ਕਰਨ ਦੀ ਕੀਤੀ ਕੋਸ਼ਿਸ਼
NEXT STORY