ਕਪੂਰਥਲਾ (ਮਹਾਜਨ)-ਮਾਣਯੋਗ ਜਸਟਿਸ ਅਰੁਣ ਪੱਲੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਐਗਜ਼ੈਕਟਿਵ ਚੇਅਰਮੈਨ, ਮਾਣਯੋਗ ਮਨਜਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਹਾਲੀ ਅਤੇ ਮਾਣਯੋਗ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਜੀਆਂ ਦੀ ਰਹਿਨੁਮਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਚਿਹਰੀ ਕਪੂਰਥਲਾ ਵਿਖੇ 8, ਸਬ ਡਿਵੀਜ਼ਨ ਫਗਵਾੜਾ ਵਿਖੇ 3, ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਅਤੇ ਸਬ ਡਿਵੀਜ਼ਨ ਭੁੱਲਥ ਵਿਖੇ 1 ਅਤੇ ਰੈਵੀਨਿਊ ਦੇ 8 ਬੈਂਚ ਗਠਿਤ ਕੀਤੇ ਗਏ।
ਇਹ ਵੀ ਪੜ੍ਹੋ : Punjab: NRI ਨੇ ਉਡਾ 'ਤੇ 2 ਬੰਦੇ, ਕਈ ਕਿਲੋਮੀਟਰ ਘੜੀਸਿਆ ਮੋਟਰਸਾਈਕਲ, ਮੰਜ਼ਰ ਵੇਖ ਸਹਿਮੇ ਲੋਕ
ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡਏਬਲ, ਧਾਰਾ 138 ਐੱਨ. ਆਈ. ਐਕਟ, ਬੈਂਕ ਰਿਕਵਰੀ ਕੇਸ, ਐੱਮ. ਏ. ਸੀ. ਟੀ. ਕੇਸ, ਲੇਬਰ ਮੈਟਰਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ ਮਾਮਲੇ, ਲੈਂਡ ਐਕੂਜੀਸ਼ਨ ਕੇਸ, ਸਰਵਿਸ ਮੈਟਰਸ, ਰੈਵਨਿਊ ਕੇਸ ਅਤੇ ਹੋਰ ਸਿਵਲ ਮੈਟਰਸ, ਰੈਂਟ, ਇੰਜਕਸ਼ਨ ਸੂਟ, ਸਪੈਸਫਿਕ ਪ੍ਰਫੋਰਮੈੱਸ ਵਗੈਰਾ ਦੇ ਲੰਬਿਤ ਅਤੇ ਪ੍ਰੀ-ਲਿਟੀਗੇਟਿਵ ਕੇਸ ਸ਼ਾਮਲ ਕੀਤੇ ਗਏ। ਇਸ ਮੌਕੇ ਮਾਣਯੋਗ ਰਾਜਵੰਤ ਕੋਰ ਚੀਫ਼ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਨਿਪਟਾਉਣ ਨਾਲ ਸਮਾਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ। ਇਸ ਦੇ ਫ਼ੈਸਲੇ ਖ਼ਿਲਾਫ਼ ਅਪੀਲ ਕਿਸੇ ਵੀ ਉੱਚ ਅਦਾਲਤ ਵਿੱਚ ਨਹੀਂ ਲਗਾਈ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ ਤਾਇਨਾਤੀ
ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਨਿਪਟਾਏ ਜਾਂਦੇ ਦੀਵਾਨੀ ਕੇਸਾਂ ਵਿੱਚ ਲੱਗੀ ਕੋਰਟ ਫ਼ੀਸ ਵੀ ਸੰਬੰਧਤ ਧਿਰ ਨੂੰ ਵਾਪਸ ਕੀਤੀ ਜਾਂਦੀ ਹੈ, ਜਿਸ ਨਾਲ ਸੰਬੰਧਤ ਧਿਰਾਂ ਨੂੰ ਵਿੱਤੀ ਲਾਭ ਹੁੰਦਾ ਹੈ। ਨੈਸ਼ਨਲ ਲੋਕ ਅਦਾਲਤ ਮੌਕੇ ਹਾਜਰ ਲੋਕਾਂ ਵਿੱਚ ਆਪਣੇ ਕੇਸਾਂ ਦੇ ਨਿਪਟਾਰੇ ਕਰਵਾਉਣ ਦਾ ਬੜਾ ਉਤਸ਼ਾਹ ਸੀ। ਨੈਸ਼ਨਲ ਲੋਕ ਅਦਾਲਤ ਵਿੱਚ ਜੂਡੀਸ਼ੀਅਲ ਅਤੇ ਰੈਵਨਿਊ ਅਦਾਲਤਾਂ ਵੱਲੋਂ ਲਗਭਗ 9354 ਕੇਸ ਸ਼ਾਮਲ ਕੀਤੇ ਗਏ, ਜਿਨ੍ਹਾਂ ਵਿੱਚੋਂ 8227 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 80341923/—ਰੁਪਏ ਦੀ ਰਕਮ ਮੁਆਵਜ਼ੇ ਵੱਜੋਂ ਸੈਟਲ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ, ਵੱਡੀ ਅਪਡੇਟ ਆਈ ਸਾਹਮਣੇ
ਕਪੂਰਥਲਾ ਵਿਖੇ ਜੂਡੀਸ਼ੀਅਲ ਬੈਂਚਾ ਦੀ ਪ੍ਰਧਾਨਗੀ ਸੰਜੀਵ ਜੋਸ਼ੀ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਰਾਣਾ ਕੰਵਰਦੀਪ ਕੌਰ ਚਾਹਲ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਕਪੂਰਥਲਾ, ਗੁਰਮੀਤ ਟਿਵਾਨਾ,ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸੁਮਨ ਪਾਠਕ, ਸਿਵਲ ਜੱਜ (ਸੀਨੀਅਰ ਡਵੀਜਨ) ਕਪੂਰਥਲਾ, ਵਿਨੀਤਾ ਲੂਥਰਾ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ, ਕਪੂਰਥਲਾ, ਨਵਜੀਤ ਪਾਲ ਕੌਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਕਪੂਰਥਲਾ, ਭਾਵਨਾ ਭਾਰਤੀ , ਸਿਵਲ ਜੱਜ (ਜੂ.ਡੀ), ਕਪੂਰਥਲਾ, ਅਤੇ ਮੁਕੇਸ਼ ਬਾਂਸਲ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਕਪੂਰਥਲਾ ਵੱਲੋਂ ਕੀਤੀ ਗਈ। ਮਾਣਯੋਗ ਰਾਜਵੰਤ ਕੋਰ, ਚੀਫ਼ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਕਪੂਰਥਲਾ ਜੀਆਂ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 10 ਮਈ 2025 ਨੂੰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਕੀਰਤਪੁਰ ਸਾਹਿਬ ਦੇ ਪਿੰਡ ਜਿਉਵਾਲ ਦੇ ਜੰਗਲ ਨੂੰ ਲੱਗੀ ਭਿਆਨਕ ਅੱਗ
NEXT STORY