ਜਲੰਧਰ (ਸੁਨੀਲ)– ਅੱਜ ਨਗਰ ਨਿਗਮ ਜਲੰਧਰ ਦੀ ਮਹੱਤਵਪੂਰਨ ਮੀਟਿੰਗ ਹੋਈ, ਜਿਸ ਵਿੱਚ ਸ਼ਹਿਰ ਦੇ 85 ਵਾਰਡਾਂ ਨਾਲ ਸੰਬੰਧਿਤ ਕੌਂਸਲਰਾਂ ਨੇ ਆਪਣੇ-ਆਪਣੇ ਇਲਾਕਿਆਂ ਦੀਆਂ ਮੁਸ਼ਕਿਲਾਂ ਅਤੇ ਲੋਕਾਂ ਦੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਵਿਰੋਧੀ ਧਿਰ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ- PRTC ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਨਵੀਂ ਅਪਡੇਟ, ਹੁਣ ਇਸ ਦਿਨ ਦਿੱਤੀ ਗਈ ਹੜਤਾਲ ਦੀ ਚੇਤਾਵਨੀ
ਇਸ ਮੌਕੇ ਸ਼ਹਿਰ ਦੇ ਚੱਲ ਰਹੇ ਕੰਮਾਂ ਅਤੇ ਅਗਲੇ ਕਦਮਾਂ ਨੂੰ ਲੈ ਕੇ ਕਈ ਮਹੱਤਵਪੂਰਨ ਮਤੇ ਪਾਸ ਕੀਤੇ ਗਏ। ਮੇਅਰ ਵਨੀਤ ਧੀਰ ਨੇ ਮੀਟਿੰਗ ਨੂੰ ਸੰਬੋਧਿਤ ਕਰਦੇ ਕਿਹਾ ਕਿ ਜਲੰਧਰ ਨੂੰ ਜਲਦ ਹੀ ਸਮਾਰਟ ਸਿਟੀ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਅਗਲੀ ਮੀਟਿੰਗ ਵੀ ਜਲਦ ਬੁਲਾਈ ਜਾਵੇਗੀ, ਤਾਂ ਜੋ ਬਾਕੀ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਢਾਬੇ 'ਤੇ ਰੇਡ
ਬਰੇਜਾ ਕਾਰ ਅਤੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਇਕ ਦੀ ਮੌਤ
NEXT STORY