ਜਲੰਧਰ (ਖੁਰਾਣਾ)–ਨਗਰ ਨਿਗਮ ਜਲੰਧਰ ਦੇ ਬਿਲਡਿੰਗ ਵਿਭਾਗ ਨਾਲ ਜੁੜੇ ਅਧਿਕਾਰੀਆਂ ਨੇ ਜਿੱਥੇ ਹੁਣ ਤਕ ਕਾਲੋਨਾਈਜ਼ਰਾਂ ਨਾਲ ਸੈਟਿੰਗ ਬਰਕਰਾਰ ਰੱਖੀ ਹੋਈ ਹੈ ਅਤੇ ਨਾਜਾਇਜ਼ ਕਾਲੋਨੀਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਉਥੇ ਹੀ ਜੇ. ਡੀ. ਏ. ਦੀ ਟੀਮ ਨੇ ਬੀਤੇ ਦਿਨ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਸ਼ੁੱਕਰਵਾਰ ਸਵੇਰੇ 9 ਨਾਜਾਇਜ਼ ਉਸਾਰੀਆਂ ਨੂੰ ਡਿੱਚ ਮਸ਼ੀਨ ਦੀ ਸਹਾਇਤਾ ਨਾਲ ਡੇਗ ਦਿੱਤਾ।
ਜੇ. ਡੀ. ਏ. ਦੀ ਟੀਮ ਨੇ ਪੁਲਸ ਫੋਰਸ ਦੀ ਮੌਜੂਦਗੀ ਵਿਚ ਪਿੰਡ ਫੋਲੜੀਵਾਲ, ਧਨਾਲ ਕਲਾਂ, ਲਾਂਬੜੀ ਅਤੇ 66 ਫੁੱਟੀ ਰੋਡ ਨੇੜੇ ਨਾਜਾਇਜ਼ ਉਸਾਰੀਆਂ ਡੇਗਣ ਲਈ ਇਹ ਮੁਹਿੰਮ ਚਲਾਈ, ਜਿੱਥੇ ਵੱਡੇ-ਵੱਡੇ ਫਾਰਮ ਹਾਊਸ ਬਣਾਏ ਜਾ ਰਹੇ ਸਨ ਅਤੇ ਪਲਾਟਿੰਗ ਵੀ ਚੱਲ ਰਹੀ ਸੀ। ਜੇ. ਡੀ. ਏ. ਦੀ ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਨਾਜਾਇਜ਼ ਕਾਲੋਨੀਆਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ ਅਣਅਧਿਕਾਰਤ ਅਤੇ ਅਣਨਿਯੋਜਿਤ ਉਸਾਰੀਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਵਿਚ ਪਲਾਟ ਵੇਚ ਕੇ ਭੋਲੇ-ਭਾਲੇ ਨਿਵਾਸੀਆਂ ਨੂੰ ਧੋਖਾ ਦੇਣ ਵਾਲਿਆਂ ਖ਼ਿਲਾਫ਼ ਉਚਿਤ ਕਾਰਵਾਈ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇ. ਡੀ. ਏ. ਵੱਲੋਂ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਹੋਰ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਣਅਧਿਕਾਰਤ ਕਾਲੋਨੀਆਂ ਵਿਚ ਪ੍ਰਾਪਰਟੀ, ਪਲਾਟ ਅਤੇ ਭਵਨ ਨਾ ਖ਼ਰੀਦਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ- ਅਕਾਲੀ ਦਲ ਵੱਲੋਂ 'ਇਕ ਦੇਸ਼ ਇਕ ਚੋਣ' ਦੀ ਹਮਾਇਤ, ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ
ਬੁਲੰਦਪੁਰ, ਸੰਗਲ ਸੋਹਲ ਅਤੇ ਰਣਵੀਰ ਪ੍ਰਾਈਮ ਦੇ ਪਿੱਛੇ ਅੱਜ ਵੀ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ
ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਸੈਟਿੰਗ ਕਾਰਨ ਅੱਜ ਵੀ ਸ਼ਹਿਰ ਵਿਚ ਕਈ ਥਾਵਾਂ ’ਤੇ ਨਾਜਾਇਜ਼ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ, ਜਿਨ੍ਹਾਂ ’ਤੇ ਨਿਗਮ ਕੋਈ ਕਾਰਵਾਈ ਨਹੀਂ ਕਰ ਰਿਹਾ। ਸੰਗਲ ਸੋਹਲ, ਬੁਲੰਦਪੁਰ ਅਤੇ ਰਣਵੀਰ ਪ੍ਰਾਈਮ ਹੋਟਲ ਦੇ ਠੀਕ ਪਿੱਛੇ ਅੱਜ ਵੀ ਨਾਜਾਇਜ਼ ਕਾਲੋਨੀਆਂ ਕੱਟਣ ਦਾ ਕੰਮ ਜਾਰੀ ਹੈ। ਇਸ ਬਾਬਤ ਨਿਗਮ ਨੂੰ ਲਿਖਤੀ ਸ਼ਿਕਾਇਤਾਂ ਤਕ ਪ੍ਰਾਪਤ ਹੋ ਚੁੱਕੀਆਂ ਹਨ। ਫਿਰ ਵੀ ਉਥੇ ਆ ਕੇ ਕੋਈ ਅਧਿਕਾਰੀ ਕੰਮ ਨਹੀਂ ਰੋਕ ਰਿਹਾ।
ਇਹ ਵੀ ਪੜ੍ਹੋ- ਗੜ੍ਹਸ਼ੰਕਰ ਵਿਖੇ ਨਿੱਕੀ ਜਿਹੀ ਗੱਲ ਪਿੱਛੇ ਨੂੰਹ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਸਹੁਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿੱਲ’ ਐਪ : ਹਰਪਾਲ ਚੀਮਾ
NEXT STORY