ਕਪੂਰਥਲਾ (ਭੂਸ਼ਣ/ਮਹਾਜਨ)-ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ’ਚ ਚਲਾਏ ਗਏ ਚੈਕਿੰਗ ਅਭਿਆਨ ਤਹਿਤ ਵੱਖ-ਵੱਖ ਬੈਰਕਾਂ ’ਚੋਂ ਬੈਟਰੀਆਂ ਸਮੇਤ 9 ਮੋਬਾਇਲ, 5 ਈਅਰ ਫ਼ੋਨ, ਇਕ ਡਾਟਾ ਕੇਬਲ ਅਤੇ ਇਕ ਚਾਰਜਰ ਬਰਾਮਦ ਕੀਤਾ ਗਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਸਾਰੇ ਮੋਬਾਇਲ ਫ਼ੋਨ ਅਤੇ ਹੋਰ ਸਾਮਾਨ ਜ਼ਬਤ ਕਰ ਲਿਆ ਹੈ ਅਤੇ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ’ਚ 3 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਕ ਨਾਈਜੀਰੀਅਨ ਹਵਾਲਾਤੀ ਸਣੇ ਦੋ ਅਣਪਛਾਤੇ ਵਿਅਕਤੀਆਂ ਸਮੇਤ 12 ਹਵਾਲਾਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਅਬਦੁਲ ਹਮੀਦ, ਸੁਰਿੰਦਰਪਾਲ ਸਿੰਘ, ਗੁਰਜਿੰਦਰ ਸਿੰਘ, ਸਤਪਾਲ ਸਿੰਘ ਅਤੇ ਗੌਰਵਦੀਪ ਸਿੰਘ ਅਨੁਸਾਰ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਗਾਰਦ ਦੀ ਟੀਮ ਨਾਲ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ’ਚੋਂ 7 ਮੋਬਾਇਲ ਫ਼ੋਨ ਸੈਮਸੰਗ, ਇਕ ਮੋਬਾਇਲ ਨੋਕੀਆ, ਇਕ ਮੋਬਾਇਲ ਰੈੱਡਮੀ, 8 ਸਿਮ ਕਾਰਡ, ਇਕ ਡਾਟਾ ਕੇਬਲ ਅਤੇ ਚਾਰਜਰ ਅਤੇ 5 ਈਅਰ ਫ਼ੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਸ਼ਾਸਨ ਨੇ ਸਾਰੇ ਮੋਬਾਈਲ ਅਤੇ ਹੋਰ ਸਾਮਾਨ ਆਪਣੇ ਕਬਜ਼ੇ ’ਚ ਲੈ ਲਿਆ ਹੈ ਅਤੇ ਥਾਣਾ ਕੋਤਵਾਲੀ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ 2.0: ਤਿਆਰ ਰਹੇ ਦਿੱਲੀ, ਅੱਜ ਹੋ ਸਕਦੈ ਤਿੱਖੇ ਸੰਘਰਸ਼ ਦਾ ਐਲਾਨ
ਥਾਣਾ ਕੋਤਵਾਲੀ ਪੁਲਸ ਨੂੰ ਸਹਾਇਕ ਸੁਪਰਡੈਂਟ ਵੱਲੋਂ ਦਿੱਤੀ ਸ਼ਿਕਾਇਤ ’ਚ ਇਕ ਅਣਪਛਾਤੇ ਸਮੇਤ 7 ਹਵਾਲਾਤੀਆਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ’ਚ ਹਰਵਿੰਦਰ ਸਿੰਘ ਵਾਸੀ ਅੰਮ੍ਰਿਤਸਰ, ਕਲਜਿੰਦਰ ਸਿੰਘ ਵਾਸੀ ਸੁਲਤਾਨਪੁਰ ਲੋਧੀ, ਦੇਵਾ ਸਿੰਘ ਵਾਸੀ ਪਿੰਡ ਲਾਟੀਆਂ ਵਾਲ ਸੁਲਤਾਨਪੁਰ ਲੋਧੀ, ਮਲਕੀਤ ਸਿੰਘ ਵਾਸੀ ਫਿਰੋਜ਼ਪੁਰ, ਮੰਗਾ ਸਿੰਘ ਵਾਸੀ ਸੁਲਤਾਨਪੁਰ ਲੋਧੀ, ਪਰਮਿੰਦਰ ਸਿੰਘ ਵਾਸੀ ਜਲੰਧਰ ਅਤੇ ਇਕ ਅਣਪਛਾਤਾ ਵਿਅਕਤੀ ਸ਼ਾਮਲ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ’ਚ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਵਿਅਕਤੀਆਂ ਸਮੇਤ 4 ਹਵਾਲਾਤੀਆਂ ਦੇ ਨਾਂ ਦਰਜ ਕੀਤੇ ਹਨ, ਜਿਨ੍ਹਾਂ ’ਚ ਮੁਲਜ਼ਮ ਸੁਖਬੀਰ ਸਿੰਘ ਵਾਸੀ ਹੁਸ਼ਿਆਰਪੁਰ ਅਤੇ ਨਾਈਜੀਰੀਅਨ ਹਵਾਲਾਤੀ ਜਿਉਡ ਆਸਟਿਨ ਅਤੇ ਦੋ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਤੀਜੇ ਮਾਮਲੇ ’ਚ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਮੁਲਜ਼ਮ ਰਮਨਦੀਪ ਸਿੰਘ ਵਾਸੀ ਲੁਧਿਆਣਾ ਖ਼ਿਲਾਫ਼ ਪ੍ਰਿਜਨਰ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਬਿਆਨ, ਸੂਬੇ ’ਚ ਵੱਡੇ ਆਗੂਆਂ ਦੇ ਕਾਰਨਾਮਿਆਂ ਨੂੰ ਆਉਣ ਵਾਲੇ ਦਿਨਾਂ ’ਚ ਕੀਤਾ ਜਾਵੇਗਾ ਬੇਨਕਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਨਿਗਮ ਨੂੰ ਹੋਇਆ 40 ਕਰੋੜ ਦਾ ਨੁਕਸਾਨ, ਫਾਇਨਾਂਸ ਕਮਿਸ਼ਨ ਨੇ ਰੋਕ ਲਈ ਗ੍ਰਾਂਟ
NEXT STORY