ਜਲੰਧਰ (ਵਰੁਣ) : ਨਾਗਰਾ ਤੋਂ ਨੰਦਨਪੁਰ ਰੋਡ ’ਤੇ ਸਥਿਤ ਨਵਯੁਗ ਕਾਲੋਨੀ ’ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਦੀ ਲਪੇਟ ’ਚ ਆ ਕੇ ਝੁਲਸੀ 13 ਸਾਲਾ ਲੜਕੀ ਸਪਨਾ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਫਿਲਹਾਲ ਪੁਲਸ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਸਿਵਲ ਹਸਪਤਾਲ ’ਚ ਦਾਖਲ ਸਪਨਾ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਤਾਂ ਇਸ ਦੀ ਸੂਚਨਾ ਪੁਲਸ ਥਾਣਾ ਨੰ. 1 ਨੂੰ ਦਿੱਤੀ ਗਈ। ਪੁਲਸ ਨੇ ਸਪਨਾ ਦੀ ਮਾਂ ਸੁਮਿੰਦਰਾ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ। ਮ੍ਰਿਤਕ ਬੱਚੀ ਦੀ ਮਾਂ ਨੇ ਇਸ ਨੂੰ ਹਾਦਸਾ ਦੱਸਿਆ ਹੈ। ਹਾਲਾਂਕਿ ਜੇਕਰ ਇਲਾਕੇ ਦੇ ਲੋਕਾਂ ਦੀ ਮੰਨੀਏ ਤਾਂ ਅੱਗ ਲੱਗਣ ਤੋਂ ਬਾਅਦ ਜਦੋਂ ਉਹ ਕਮਰੇ ’ਚ ਗਏ ਤਾਂ ਉਥੇ ਪੈਟਰੋਲ ਦੀ ਬਦਬੂ ਆ ਰਹੀ ਸੀ, ਜਿਸ ਕਾਰਨ ਪੁਲਸ ਹੁਣ ਕਿਸੇ ਹੋਰ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਇਹ ਵੀ ਪੜ੍ਹੋ : ਮੁੱਖ ਸਕੱਤਰ ਵਲੋਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼, ਮੌਜੂਦਾ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ
ਦੱਸ ਦੇਈਏ ਕਿ 7 ਜੁਲਾਈ ਨੂੰ ਜਦੋਂ ਸਪਨਾ ਘਰ ’ਚ ਇਕੱਲੀ ਸੀ ਤਾਂ ਜਿਵੇਂ ਹੀ ਉਸ ਨੇ ਪੱਖਾ ਚਾਲੂ ਕਰਨ ਲਈ ਬਟਨ ਦਬਾਇਆ ਤਾਂ ਕਥਿਤ ਤੌਰ ’ਤੇ ਸ਼ਾਰਟ ਸਰਕਟ ਹੋ ਗਿਆ ਅਤੇ ਅੱਗ ਲੱਗ ਗਈ। ਸਪਨਾ ਅੱਗ ਦੀ ਲਪੇਟ ’ਚ ਆ ਕੇ ਬੁਰੀ ਤਰ੍ਹਾਂ ਝੁਲਸ ਗਈ। ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਸੇ ਦਿਨ ਤੋਂ ਹੀ ਸਪਨਾ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਦੱਸੀ ਸੀ। ਥਾਣਾ ਸਦਰ ਦੇ ਮੁਖੀ ਨਵਦੀਪ ਸਿੰਘ ਨੇ ਦੱਸਿਆ ਕਿ ਬੱਚੀ ਦੀ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਤਲੁਜ ਦਰਿਆ ’ਚ ਵੀ ਵਧਿਆ ਪਾਣੀ ਦਾ ਪੱਧਰ, ਜ਼ਿਲ੍ਹਾ ਪ੍ਰਸ਼ਾਸਨ ਨੇ NDRF ਤੋਂ ਮੰਗੀ ਮਦਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਅਫ਼ੀਮ ਸਣੇ 1 ਕੁਇੰਟਲ ਡੋਡੇ ਚੂਰਾ ਪੋਸਤ ਸਮੇਤ 1 ਨਸ਼ਾ ਸਮੱਗਲਰ ਗ੍ਰਿਫ਼ਤਾਰ
NEXT STORY