ਜਲੰਧਰ (ਵਰੂਣ) : ਥਾਣਾ ਡਵੀਜ਼ਨ 7 ਅਧੀਨ ਆਉਂਦੇ ਬੰਬੇ ਨਗਰ ’ਚੋਂ ਇਕ ਬਾਲਗ ਲੜਕੀ ਸ਼ੱਕੀ ਹਾਲਾਤਾਂ ’ਚ ਗਾਇਬ ਹੋ ਗਈ। ਲੜਕੀ ਦੇ ਪਰਿਵਾਰਕ ਮੈਂਬਰ ਪਹਿਲਾਂ ਤਾਂ ਆਪਣੇ ਤੌਰ ’ਤੇ ਲੜਕੀ ਦੀ ਭਾਲ ਕਰਦੇ ਰਹੇ ਪਰ ਕੋਈ ਸੁਰਾਗ ਨਾ ਮਿਲਣ ’ਤੇ ਥਾਣਾ 7 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬਾਲਗ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਘਰਾਂ ’ਚ ਕੰਮ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ।
ਉਸ ਨੇ ਦੱਸਿਆ ਕਿ 13 ਅਕਤੂਬਰ ਨੂੰ ਉਹ ਇਕ ਘਰ ’ਚ ਕੰਮ ਕਰਨ ਲਈ ਗਈ ਸੀ। ਸ਼ਾਮ ਨੂੰ ਜਦੋਂ ਵਾਪਸ ਪਰਤੀ ਤਾਂ ਦੇਖਿਆ ਕਿ ਉਸ ਦੀ 19 ਸਾਲ ਦੀ ਬੇਟੀ ਘਰ ’ਚ ਨਹੀਂ ਸੀ। ਉਹ ਪਹਿਲਾਂ ਤਾਂ ਨੇੜੇ-ਤੇੜੇ ਲੜਕੀ ਦਾ ਸੁਰਾਗ ਲਾਉਂਦੇ ਰਹੇ ਪਰ ਬੇਟੀ ਦਾ ਕੁਝ ਪਤਾ ਨਹੀਂ ਲੱਗਾ। ਰਿਸ਼ਤੇਦਾਰਾਂ ਨੂੰ ਵੀ ਬੇਟੀ ਦੀ ਕੋਈ ਖ਼ਬਰ ਨਹੀਂ ਮਿਲੀ। 16 ਅਕਤੂਬਰ ਨੂੰ ਪੀੜਤ ਪਰਿਵਾਰ ਨੇ ਥਾਣਾ 7 ’ਚ ਸ਼ਿਕਾਇਤ ਦਿੱਤੀ।
ਇਹ ਵੀ ਪੜ੍ਹੋ : ਝਾਰਖੰਡ ਤੋਂ ਅਫੀਮ ਸਪਲਾਈ ਕਰਨ ਆਏ 11ਵੀਂ ਦੀ ਵਿਦਿਆਰਥਣ ਸਣੇ 2 ਕਾਬੂ
ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਕਿਸੇ ਨੇ ਗੈਰ-ਕਾਨੂੰਨੀ ਢੰਗ ਨਾਲ ਆਪਣੀ ਹਿਰਾਸਤ ’ਚ ਰੱਖਿਆ ਹੋਇਆ ਹੈ। ਪੁਲਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ, ਸੜਕ ਕਿਨਾਰੇ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨਾਂ ਦੇ ਸਾਹ ਸੂਤੇ, ਝੋਨੇ ਤੇ ਸਬਜ਼ੀਆਂ ਦੀ ਫ਼ਸਲ ਖ਼ਰਾਬ ਹੋਣ ਕਿਨਾਰੇ
NEXT STORY