ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਿੰਡ ਹੰਬੜਾਂ ਵਾਸੀ ਨੌਜਵਾਨ ਦੀ ਕਣਕ ਦੇ ਖੇਤ ਵਿਚ ਸਪਰੇਅ ਕਰਦੇ ਸਮੇਂ ਸਪਰੇਅ ਚੜ੍ਹਨ ਕਾਰਨ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ 20 ਵਰ੍ਹਿਆਂ ਦੇ ਨੌਜਵਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਸੁਲੱਖਣ ਸਿੰਘ ਦੇ ਰੂਪ ’ਚ ਹੋਈ ਹੈ |
ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਟੀਮ ਨੇ ਇਸ ਸਬੰਧੀ ਨੌਵਜਾਨ ਦੀ ਮਾਂ ਬਲਵਿੰਦਰ ਕੌਰ ਦੇ ਬਿਆਨ ਅਨੁਸਾਰ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ। ਆਪਣੇ ਬਿਆਨ ਵਿਚ ਬਲਵਿੰਦਰ ਕੌਰ ਨੇ ਦੱਸਿਆ ਕਿ 2 ਫਰਵਰੀ ਨੂੰ ਖੇਤਾਂ ਵਿਚ ਸਪਰੇਅ ਚੜ੍ਹਨ ਤੋਂ ਬਾਅਦ ਉਨ੍ਹਾਂ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਬਲਰਾਜ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਸੀ, ਜਿੱਥੇ ਹੁਣ ਉਸ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਹਜ਼ਾਰਾਂ ਲੋਕਾਂ ਨੂੰ ਇਸ ਵਾਰ ਨਹੀਂ ਮਿਲੇਗੀ 2 ਰੁਪਏ ਵਾਲੀ ਕਣਕ, ਕਈ ਕਾਰਡਧਾਰਕਾਂ ਦੇ ਕੱਟੇ ਜਾਣਗੇ ਨਾਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਲੰਧਰ 'ਚ ਵੱਖ-ਵੱਖ ਯੋਜਨਾਵਾਂ ਤੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ
NEXT STORY