ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਥਾਣਾ ਕੀਰਤਪੁਰ ਸਾਹਿਬ ਦੀ ਪੁਲਸ ਟੀਮ ਕੀਰਤਪੁਰ ਸਾਹਿਬ ਤੋਂ ਪਿੰਡ ਦਬੂੜ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਦਬੂੜ ਟੀ-ਪੁਆਇੰਟ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਅਚਾਨਕ ਪਿੱਛੇ ਵੱਲ ਨੂੰ ਮੁੜਨ ਲੱਗ ਪਿਆ। ਏ. ਐੱਸ. ਆਈ. ਸੁਰਜੀਤ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੌਜਵਾਨ ਨੂੰ ਕਾਬੂ ਕਰਕੇ ਉਸ ਦਾ ਨਾਮ-ਪਤਾ ਪੁੱਛਿਆ। ਦੋਸ਼ੀ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਵਾਸੀ ਪਿੰਡ ਮੌੜਾ, ਥਾਣਾ ਕੀਰਤਪੁਰ ਸਾਹਿਬ ਵਜੋਂ ਹੋਈ।
ਇਹ ਵੀ ਪੜ੍ਹੋ: ਬਾਜਵਾ ਨੇ ਜਤਾਈ ਚਿੰਤਾ, ਕਿਹਾ-ਵਿਸ਼ਵ ਪੱਧਰੀ ਕਾਰਪੋਰੇਟ ਕੰਪਨੀਆਂ ਦੇ ਕੰਟਰੋਲ ਹੇਠ ਆ ਸਕਦੀ ਹੈ ਭਾਰਤੀ ਖੇਤੀ
ਤਲਾਸ਼ੀ ਦੌਰਾਨ ਪੁਲਸ ਨੇ ਉਸ ਨੌਜਵਾਨ ਕੋਲੋਂ 5.15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਇਸ ਸਬੰਧੀ ਥਾਣਾ ਕੀਰਤਪੁਰ ਸਾਹਿਬ ਵਿੱਚ ਸੰਜੀਵ ਕੁਮਾਰ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਅੱਜ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ।
ਇਹ ਵੀ ਪੜ੍ਹੋ: ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ 'ਸਿੱਖਿਆ ਕ੍ਰਾਂਤੀ' 'ਤੇ ਚੁੱਕੇ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਾਜਵਾ ਨੇ ਜਤਾਈ ਚਿੰਤਾ, ਕਿਹਾ-ਵਿਸ਼ਵ ਪੱਧਰੀ ਕਾਰਪੋਰੇਟ ਕੰਪਨੀਆਂ ਦੇ ਕੰਟਰੋਲ ਹੇਠ ਆ ਸਕਦੀ ਹੈ ਭਾਰਤੀ ਖੇਤੀ
NEXT STORY