ਜਲੰਧਰ (ਮਹੇਸ਼)–ਚੱਕਾ ਹੁਸੈਨਾ ਲੰਮਾ ਪਿੰਡ-ਹੁਸ਼ਿਆਰਪੁਰ ਰੋਡ ’ਤੇ ਬੁੱਧਵਾਰ ਨੂੰ ਰਾਤ ਸਮੇਂ ਅਚਾਨਕ ਇਕ ਚੱਲਦੇ ਬੁਲੇਟ ਮੋਟਰਸਾਈਕਲ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਉਥੇ ਹਫ਼ੜਾ-ਦਫ਼ੜੀ ਮਚ ਗਈ ਅਤੇ ਬੁਲੇਟ ਮੋਟਰਸਾਈਕਲ ਦੇ ਚਾਲਕ ਨੇ ਇਸ ਹਾਦਸੇ ਵਿਚ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।
ਮੌਕੇ ’ਤੇ ਪਹੁੰਚੇ ਅਕਾਲੀ ਨੇਤਾ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੌਜਵਾਨ ਅੰਮ੍ਰਿਤਪਾਲ ਸਿੰਘ ਕਿਸ਼ਨਪੁਰਾ ਰੋਡ ਤੋਂ ਹੁਸ਼ਿਆਰਪੁਰ ਰੋਡ ’ਤੇ ਸਥਿਤ ਜੱਜ ਕਾਲੋਨੀ ਵੱਲ ਜਾ ਰਿਹਾ ਸੀ ਅਤੇ ਰਸਤੇ ਵਿਚ ਅਚਾਨਕ ਇਹ ਹਾਦਸਾ ਹੋ ਗਿਆ। ਅੰਮ੍ਰਿਤਪਾਲ ਸਿੰਘ ਵਿਦੇਸ਼ ਤੋਂ ਆਇਆ ਹੈ, ਜੋਕਿ ਵਾਲ-ਵਾਲ ਬਚ ਗਿਆ, ਜਦਕਿ ਉਸ ਦਾ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਸ਼ਿਆਰਪੁਰ 'ਚ ਬੋਲੈਰੋ ਪਿੱਕਅਪ ਤੇ ਸਵਿੱਫਟ ਕਾਰ ਦੀ ਭਿਆਨਕ ਟੱਕਰ, ਉੱਡੇ ਪਰੱਖਚੇ, ਔਰਤ ਦੀ ਮੌਤ
NEXT STORY