ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਿੰਡ ਗਹੋਤ ਵਿਚ ਘਰ ਵਿਚ ਦਾਖ਼ਲ ਹੋਏ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਅਮਰਜੀਤ ਸਿੰਘ ਪੁੱਤਰ ਸੋਮ ਦਾਸ ਦੇ ਬਿਆਨ ਦੇ ਆਧਾਰ 'ਤੇ ਅਸ਼ਵਨੀ ਕੁਮਾਰ ਵਾਸੀ ਰਾਜਪੁਰ, ਦੀਪਕ ਕੁਮਾਰ ਪੁੱਤਰ ਸ਼ਿਵਚਰਨ ਦਾਸ ਵਾਸੀ ਰਾਜਪੁਰ ਗਹੋਤ ਅਤੇ ਇਕ ਜੋਹਲਾਂ ਵਾਸੀ ਵਿਅਕਤੀ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਅਮਰਜੀਤ ਸਿੰਘ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਦੇ ਗੁਆਂਢ ਵਿਚ ਨਸ਼ਾ ਵੇਚਣ ਦਾ ਧੰਦਾ ਕਰਦੇ ਸਨ ਅਤੇ ਉਹ ਉਨ੍ਹਾਂ ਨੂੰ ਇਸ ਕੰਮ ਤੋਂ ਰੋਕਦਾ ਸੀ। ਇਸੇ ਰੰਜਿਸ਼ ਦੇ ਚਲਦਿਆਂ 1 ਅਗਸਤ ਦੀ ਦੇਰ ਸ਼ਾਮ ਨੂੰ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਦਾਤਰ ਅਤੇ ਬੇਸਬਾਲ ਨਾਲ ਉਸ ਦੀ ਕੁੱਟਮਾਰ ਕੀਤੀ। ਉਸ ਨੂੰ ਜ਼ਖ਼ਮੀ ਹਾਲਤ ਵਿਚ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਅਮਰਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ- ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਫਿਰ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
NEXT STORY